ਬਟਾਲਾ, 29 ਜੂਨ: ਪੁਲਿਸ ਜਿਲਾ ਬਟਾਲਾ ਅਧੀਨ ਪੈਂਦੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਮੰਗੀਆਂ ਦੇ 24 ਸਾਲਾ ਫੌਜੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਅੱਜ ਬੀਤੀ ਸਾਮ ਭੇਦਭਰੇ ਹਾਲਾਤਾਂ ਵਿੱਚ ਪਿੰਡ ਸ਼ਾਹਪੁਰ ਜਾਜਨ ਦੇ ਨਾਲੇ ਵਿੱਚੋਂ ਲਾਸ਼ ਮਿਲਣ ਨਾਲ ਇਲਾਕੇ ਅੰਦਰ ਦਹਿਸਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਗੁਰਪ੍ਰੀਤ ਸਿੰਘ ਜੋ ਕਿ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ। ਇਹ 11 ਸਿੱਖ ਰੈਜੀਮੈਂਟ ਦੇ ਜਵਾਨ ਵਜੋਂ ਲਖਨਊ ਵਿਖੇ ਆਪਣੀ ਸੇਵਾ ਨਿਭਾ ਰਿਹਾ ਸੀ। ਬੀਤੇ ਦੋ ਮਹੀਨੇ ਪਹਿਲਾਂ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ। ਇਸ ਨੇ 29 ਜੂਨ ਨੂੰ ਆਪਣੀ ਯੂਨਿਟ ਵਿੱਚ ਹਾਜ਼ਰ ਹੋਣਾ ਸੀ।ਉਨਾਂ ਦੱਸਿਆ ਕਿ 26 ਜੂਨ ਨੂੰ ਇਹ ਆਪਣੇ ਪਿੰਡ ਦੇ ਕਿਸੇ ਨੌਜਵਾਨ ਨਾਲ ਬਾਹਰ ਕੰਮ ਤੇ ਗਿਆ ਸੀ, ਪਰ ਇਹ 26 ਜੂਨ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ ਤੇ ਸਾਡੇ ਵਲੋਂ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਵਿਖੇ ਗੁੰਮਸ਼ੁਦਾ ਦੀ ਰਿਪੋਰਟ ਦਰਜ ਕਰਵਾਈ ਗਈ। ਅੱਜ ਸਾਡੇ ਵਲੋਂ ਆਪਣੇ ਤੌਰ ਤੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਸ਼ਾਹਪੁਰ ਜਾਜਨ ਨਾਲੇ ਤੇ ਭਾਲ ਕੀਤੀ ਜਾ ਰਹੀ ਸੀ ਤਾਂ ਇਸ ਨਾਲੇ ਵਿੱਚੋਂ ਅੱਧ ਗਲੀ ਸੜੀ ਲਾਸ਼ ਬਰਾਮਦ ਹੋਈ। ਉਧਰ ਪਰਿਵਾਰ ਵਲੋਂ ਖਦਸਾ ਜਤਾਇਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਦੇ ਨਾਲ ਉਹ ਘਰੋਂ ਗਿਆ ਸੀ। ਉਸ ਵੱਲੋਂ ਉਸ ਨਾਲ ਕੋਈ ਮਦਭਾਗੀ ਘਟਨਾ ਕੀਤੀ ਗਈ ਹੈ।ਪਰਿਵਾਰ ਨੇ ਦੱਸਿਆ ਕਿ ਇਸ ਸਬੰਧ ਵਿੱਚ ਫੌਜ ਦੇ ਅਧਿਕਾਰੀਆਂ ਅਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ ਗਿਆ ਹੈ।
ਉਧਰ ਮੌਕੇ ‘ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਸਬ ਇੰਸਪੈਕਟਰ ਦਲਜੀਤ ਸਿੰਘ ਅਤੇ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਦੇ ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਜੋ ਪਰਿਵਾਰਕ ਮੈਂਬਰ ਬਿਆਨ ਦਰਜ ਕਰਾਉਣਗੇ। ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤੇ ਸਾਡੇ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਇਸ ਦਾ ਸਿਵਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਧਰ ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕਰਕੇ ਬਣਦਾ ਇਨਸਾਫ ਦਿੱਤਾ ਜਾਵੇ।
ਛੁੱਟੀ ਕੱਟਣ ਆਏ ਫ਼ੌਜੀ ਨਾਲ ਵਾਪਰੀ ਐਸੀ ਘਟਨਾ, ਪੂਰਾ ਪਿੰਡ ਹੋਇਆ ਹੈਰਾਨ ਖੇਤਾਂ ਤੋਂ ਇੰਝ ਮਿਲਿਆ




