ਬੀਤੇ ਕੱਲ੍ਹ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਟੀਮ ਖਨੌਰੀ ਬਾਰਡਰ ‘ਤੇ ਪਹੁੰਚੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਸਿੱਧੂਪੁਰ ਦੇ ਆਗੂਆਂ ਕਾਕਾ ਸਿੰਘ ਕੋਟੜਾ ਅਤੇ ਅਭਿਮਨਿਊ ਕੋਹਾੜ ਦੀ ਹਾਜ਼ਰੀ ਵਿੱਚ ਟੀਮ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ।
ਕੇਂਦਰ ਸਰਕਾਰ ਦੀ ਟੀਮ ਸਰਕਾਰ ਦੀ ਤਜਵੀਜ਼ ਲੈ ਕੇ ਕਿਸਾਨ ਆਗੂਆਂ ਕੋਲ ਪਹੁੰਚ ਗਈ ਹੈ। ਕੇਂਦਰੀ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਪਿਛਲੇ ਇੱਕ ਘੰਟੇ ਤੋਂ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ‘ਤੇ ਚਰਚਾ ਕਰਨ ਨੂੰ ਤਿਆਰ ਹੋ ਗਈ ਹੈ ਅਤੇ ਕਿਸਾਨਾਂ ਨੇ ਮੀਟਿੰਗ ਦਾ ਸੱਦਾ ਕਬੂਲ ਕਰ ਲਿਆ ਹੈ।
ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ’ਚ ਬੈਠਕ ਕਰਨ ਦਾ ਸੱਦਾ ਦਿੱਤਾ ਹੈ। ਸੱਦਾ ਪ੍ਰਾਪਤ ਹੋਣ ਮਗਰੋਂ ਕਿਸਾਨ ਆਗੂਆਂ ਨੇ ਇਸ ਬਾਰੇ ਡੱਲੇਵਾਲ ਨੂੰ ਮੁੜ ਅਪੀਲ ਕੀਤੀ ਜਿਸ ਤੋਂ ਬਾਅਦ ਉਹ ਡਾਕਟਰੀ ਸਹਾਇਤਾ ਲੈਣ ਲਈ ਤਾਂ ਰਾਜ਼ੀ ਹੋ ਗਏ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ। ਮਰਨ ਵਰਤ ’ਤੇ ਬੈਠੈ 121 ਕਿਸਾਨਾਂ ਹੋਰ ਬਾਰੇ ਫੈਸਲਾ ਐਤਵਾਰ ਯਾਨੀ ਅੱਜ ਕੀਤਾ ਜਾਵੇਗਾ।