Saturday, July 27, 2024
spot_img

ਜਤਿੰਦਰ ਔਲਖ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਬਣੇ

Must read

ਦਿ ਸਿਟੀ ਹੈੱਡ ਲਾਈਨਸ

ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਜਤਿੰਦਰ ਔਲਖ ਨੂੰ ਲੋਕ ਸੇਵਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਅਧਿਕਾਰਤ ਪ੍ਰਵਾਨਗੀ ਪੰਜਾਬ ਕੈਬਨਿਟ ਮੀਟਿੰਗ ਵਿੱਚ ਦਿੱਤੀ ਗਈ। ਉਨ੍ਹਾਂ ਦੀ ਨਿਯੁਕਤੀ ਦੀ ਫਾਈਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤੀ ਗਈ ਹੈ। ਰਾਜਪਾਲ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਜਤਿੰਦਰ ਔਲਖ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਤਿੰਦਰ ਔਲਖ ‘ਤੇ ਬਹੁਤ ਭਰੋਸਾ ਹੈ ਅਤੇ ਉਹ ਕਿਸੇ ਇਮਾਨਦਾਰ ਅਧਿਕਾਰੀ ਨੂੰ ਹੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨਾ ਚਾਹੁੰਦੇ ਸਨ, ਇਸੇ ਲਈ ਜਤਿੰਦਰ ਔਲਖ ਉਨ੍ਹਾਂ ਦੀ ਪਹਿਲੀ ਪਸੰਦ ਸੀ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਜਤਿੰਦਰ ਔਲਖ ਦੀ ਫਾਈਲ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਸੀ, ਜਿਸ ਨੂੰ ਅੱਜ ਕੈਬਨਿਟ ਮੀਟਿੰਗ ਦੌਰਾਨ ਮਨਜ਼ੂਰੀ ਦਿੱਤੀ ਗਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article