Thursday, September 19, 2024
spot_img

ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ

Must read

ਲੁਧਿਆਣਾ, 14 ਸਤੰਬਰ : 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ। ਉਹਨਾਂ ਨੂੰ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਅਹੁੱਦਾ ਸੰਭਾਲਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਬੇਟੀ ਵੀ ਸ਼ਾਮਲ ਸਨ। ਜਤਿੰਦਰ ਜੋਰਵਾਲ ਇਸ ਤੋਂ ਪਹਿਲਾਂ ਥਤੌਰ ਡਿਪਟੀ ਕਮਿਸ਼ਨਰ ਸੰਗਰੂਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਚੁੱਕੇ ਹਨ।

ਜਤਿੰਦਰ ਜੋਰਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੂਰੀ ਜਵਾਬਦੇਹੀ ਤੇ ਪਾਰਦਰਸ਼ੀ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਜਿਵੇਂ ਕਿ ਆਵਾਜਾਈ, ਵਾਤਾਵਰਣ, ਸਿਹਤ ਸੰਭਾਲ, ਸਿੱਖਿਆ, ਬਜ਼ੁਰਗ ਨਾਗਰਿਕਾਂ, ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਆਦਿ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ।

ਰਸਮੀ ਤੌਰ ਉਤੇ ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੈਡਮ ਪੂਨਮ ਸਿੰਘ, ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਸਮਰੱਥ ਅਥਾਰਟੀ ਓਜਸਵੀ ਸਮੇਤ ਵੱਖ ਵੱਖ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟ ਤੋਂ ਜ਼ਿਲ੍ਹੇ ਵਿੱਚ ਚੱਲ ਰਹੇ ਕਾਰਜਾਂ ਬਾਰੇ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਕਿਹਾ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਸਮੂਹ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article