ਜਲੰਧਰ,12 ਅਗਸਤ : ED ਨੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੰਜ ਦਿਨਾਂ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਜਲੰਧਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ ਹੋਣ ‘ਤੇ ਅਦਾਲਤ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਲਈ ਕਪੂਰਥਲਾ ਜੇਲ ਵਿਖੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਦਸ ਦੇਈਏ ਕਿ ਭਾਰਤ ਭੂਸ਼ਣ ਨੂੰ 1 ਅਗਸਤ ਨੂੰ ਈ.ਡੀ. ਦੀ ਟੀਮ ਨੇ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗਿ੍ਫ਼ਤਾਰ ਕੀਤਾ ਸੀ।