Saturday, July 27, 2024
spot_img

ਜਲੰਧਰ ‘ਚ ਲੁੱਟ ਦੀ ਵੱਡੀ ਵਾਰਦਾਤ, ਲੁਟੇਰਿਆਂ ਨੇ ਸਬਜ਼ੀ ਕਾਰੋਬਾਰੀ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੀ ਨਗਦੀ ਤੇ ਗਹਿਣੇ ਲੁੱਟੇ

Must read

ਦਿ ਸਿਟੀ ਹੈੱਡ ਲਾਈਨਸ

ਜਲੰਧਰ, 5 ਫਰਵਰੀ : ਸ਼ਹਿਰ ਦੇ ਨਿਊ ਰਸੀਲਾ ਨਗਰ ਵਿਖੇ ਬੰਦੂਕ ਦੀ ਨੋਕ ਤੇ ਹਥਿਆਰਬੰਦ ਲੁਟੇਰਿਆਂ ਨੇ ਸਬਜ਼ੀ ਕਾਰੋਬਾਰੀ ਦੇ ਘਰ ‘ਚ ਦਾਖਲ ਹੋ ਕੇ ਪਰਿਵਾਰ ਨੂੰ ਬੰਧਕ ਬਣਾ ਕੇ 12 ਲੱਖ ਦੀ ਨਗਦੀ ਤੇ 15 ਲੱਖ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੱਕ ਦੀ ਪੁਲਿਸ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦੇ ਅਨੁਸਾਰ ਜਲੰਧਰ ਦੇ ਸ਼ੀਤਲ ਨਗਰ ਦੇ ਨਾਲ ਲੱਗਦੇ ਨਿਊ ਰਸੀਲਾ ਨਗਰ ਦੀ ਗਲੀ ਨੰਬਰ 3 ਵਿੱਚ ਅੱਜ ਸਵੇਰੇ ਹਥਿਆਰਬੰਦ ਲੁਟੇਰਿਆਂ ਨੇ ਇੱਕ ਸਬਜ਼ੀ ਵਪਾਰੀ ਦੇ ਘਰ ਵਿੱਚ ਦਾਖਲ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੇ ਬੰਦੂਕ ਦੀ ਨੋਕ ‘ਤੇ ਪਰਿਵਾਰ ਨੂੰ ਬੰਧਕ ਬਣਾ ਲਿਆ। ਲੁਟੇਰੇ 12 ਲੱਖ ਰੁਪਏ ਦੀ ਨਕਦੀ ਅਤੇ 15 ਲੱਖ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਲੁਟੇਰਿਆਂ ਵੱਲੋਂ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਵਿੱਚ ਜਾਣਕਾਰੀ ਦਿੰਦਿਆ ਸਬਜ਼ੀ ਕਾਰੋਬਾਰੀ ਬਲਰਾਮ ਨੇ ਪੁਲਿਸ ਨੂੰ ਦੱਸਿਆ ਕਿ ਅੱਜ ਸਵੇਰੇ ਨਕਾਬਪੋਸ਼ ਲੁਟੇਰੇ ਉਸ ਦੇ ਘਰ ਦਾਖਲ ਹੋਏ। ਲੁਟੇਰਿਆਂ ਨੇ ਘਰ ਵਿੱਚ ਦਾਖਿਲ ਹੁੰਦੇ ਹੀ ਬੰਦੂਕ ਦੀ ਨੋਕ ‘ਤੇ ਪੂਰੇ ਪਰਿਵਾਰ ਨੂੰ ਬੰਧਕ ਬਣਾ ਲਿਆ। ਜਿਸ ਤੋਂ ਬਾਅਦ ਲੁਟੇਰਿਆਂ ਨੇ ਘਰ ਦੇ ਅੰਦਰੋਂ ਕਰੀਬ 12 ਲੱਖ ਰੁਪਏ ਦੀ ਨਕਦੀ ਅਤੇ 15 ਲੱਖ ਰੁਪਏ ਦੇ ਗਹਿਣੇ ਲੁੱਟ ਲਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article