ਜਲੰਧਰ,14 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਦੀ ਉੱਪ ਚੋਣ ਲਈ ਅੱਜ ਸ਼ੁਕਰਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਤੋਂ ਸ਼ੁਰੂ ਹੋ ਗਿਆ ਹੈ। ਪਰ ਅਜੇ ਤੱਕ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 21 ਜੂਨ ਹੈ ਤੇ ਨਾਮਜ਼ਦਗੀਆਂ ਵਾਪਸੀ ਲੈਣ ਦੀ ਆਖਰੀ ਤਰੀਕ 26 ਜੂਨ ਹੈ। ਇਥੇ ਦਸ ਦੇਈਏ ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਕਾਰਨ ਇਹ ਸੀਟ ਖਾਲੀ ਹੋਈ ਸੀ। ਇਸ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣੀ ਹੈ।
ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਹਨ, ਪਰ ਹਾਲੇ ਤੱਕ ਕਿਸੇ ਵੀ ਰਾਜਨੀਤਿਕ ਧਿਰ ਵਲੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਆਮ ਆਦਮੀ ਪਾਰਟੀ ਲਈ ਇਹ ਸੀਟ ਵੱਕਾਰ ਦਾ ਸਵਾਲ ਬਣ ਗਈ ਹੈ। ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ‘ਆਪ’ ਉਮੀਦਵਾਰ ਸ਼ੀਤਲ ਅੰਗਰਾਲ ਨੇ ਜਿੱਤ ਪ੍ਰਾਪਤ ਕੀਤੀ ਸੀ, ਜੋ ਬਾਅਦ ਵਿੱਚ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ 30 ਮਈ ਨੂੰ ਮਨਜ਼ੂਰ ਕਰ ਲਿਆ ਗਿਆ ਸੀ। ਹਾਲਾਂਕਿ ਅੰਗੁਰਾਲ ਨੇ ਅਸਤੀਫ਼ਾ ਵਾਪਸ ਲੈਣ ਲਈ 2 ਜੂਨ ਨੂੰ ਦੌੜਭੱਜ ਵੀ ਕੀਤੀ ਸੀ। ਪਰ ਉਹ ਅਸਫਲ ਰਹੇ।
ਇਸ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੌੜ ‘ਚ ਮਹਿੰਦਰ ਭਗਤ ਸਭ ਤੋਂ ਮੋਹਰੀ ਦੱਸੇ ਜਾ ਰਹੇ ਹਨ, ਜਿਹੜੇ ਪਿਛਲੇ ਸਾਲ ਹੀ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਸ ਹਲਕੇ ਤੋਂ ਅਸਤੀਫ਼ਾ ਦੇਣ ਵਾਲੇ ਸ਼ੀਤਲ ਅੰਗਰਾਲ ਵੀ ਭਾਜਪਾ ਵੱਲੋਂ ਚੋਣ ਲੜਨ ਦੇ ਇੱਛੁਕ ਹਨ।
ਕਾਂਗਰਸ ਤੋਂ ਆਪ ਤੇ ਫਿਰ ਆਪ ਤੋਂ ਭਾਜਪਾ ‘ਚ ਸ਼ਾਮਲ ਹੋਏ ਸ਼ੁਸ਼ੀਲ ਰਿੰਕੂ ਵੀ ਆਪਣੀ ਕੌਂਸਲਰ ਪਤਨੀ ਸੁਨੀਤਾ ਰਿੰਕੂ ਨੂੰ ਭਾਜਪਾ ਵੱਲੋਂ ਚੋਣ ਲੜਾਉਣ ਲਈ ਯਤਨਸ਼ੀਲ ਦੱਸੇ ਜਾ ਰਹੇ ਹਨ। ਇਹ ਆਉਣ ਵਾਲਾ ਸਮੇਂ ਦੱਸੇਗਾ ਕਿ ਕੌਣ ਕਿਸ ਪਾਰਟੀ ਤੋਂ ਚੋਣ ਲੜੇਗਾ।