ਜਲੰਧਰ, 9 ਜੁਲਾਈ: ਜਲੰਧਰ ‘ਚ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣਾਂ ਲਈ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਤਿਆਰੀਆਂ ਪੁਰੀਆ ਕਰ ਲਈਆਂ ਹਨ। ਭਲਕੇ ਜਿਮਨੀ ਚੋਣ ਵਾਲੇ ਇਲਾਕੇ ਦੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਹ ਗੱਲ ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਵਿੱਚ ਕਹੀ ਗਈ ਹੈ। ਇਸ ਜ਼ਿਮਨੀ ਚੋਣ ਵਿੱਚ ਹਲਕੇ ਦੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਨਾਲ ਹੀ, ਉਕਤ ਖੇਤਰ ਵਿੱਚ ਅੱਠ ਥਰਡ ਜੈਂਡਰ ਦੇ ਵੋਟਰ ਹਨ। ਜਲੰਧਰ ਜ਼ਿਮਨੀ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਬੁੱਧਵਾਰ 10 ਜੁਲਾਈ ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ। ਅਜਿਹਾ ਇਸ ਲਈ ਹੋਇਆ ਕਿਉਂਕਿ ਹਲਕੇ ਦੇ ਸਰਕਾਰੀ ਅਧਿਕਾਰੀ ਪੱਛਮੀ ਹਲਕੇ ਵਿੱਚ ਚੋਣਾਂ ਕਰਵਾਉਣ ਵਿੱਚ ਰੁੱਝੇ ਹੋਣ। ਆਪੋ-ਆਪਣੀਆਂ ਪਾਰਟੀਆਂ ਲਈ ਚੋਣ ਪ੍ਰਚਾਰ ਕਰ ਰਹੇ ਆਗੂ ਅੱਜ ਪੱਛਮੀ ਹਲਕੇ ਨੂੰ ਛੱਡ ਕੇ ਚਲੇ ਗਏ ਹਨ। ਵਿਧਾਨ ਸਭਾ ਹਲਕੇ ਲਈ ਵੋਟਾਂ 10 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।