ਪੰਜਾਬ ‘ਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਮਿਲੀ ਹੈ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਮੁਤਾਬਕ 195 ਉਮੀਦਵਾਰ ਬਿਨਾਂ ਵਿਰੋਧ ਜੇਤੂ ਰਹੇ ਹਨ ਜਿਨ੍ਹਾਂ ਵਿਚੋਂ ਸਿਰਫ ਇਕ ਉਮੀਦਵਾਰ ‘ਆਪ’ ਤੋਂ ਬਾਹਰ ਹੈ। ਇਸ ਨਾਲ ਦਿਹਾਤੀ ਚੋਣਾਂ ਦੇ ਸ਼ੁਰੂ ਵਿਚ ਹੀ ਸਿਆਸੀ ਮਾਹੌਲ ਗਰਮਾ ਗਿਆ ਹੈ।

ਸੂਬੇ ਵਿਚ 357 ਜ਼ਿਲ੍ਹਾ ਪ੍ਰੀਸ਼ਦ ਤੇ 2863 ਬਲਾਕ ਸੰਮਤੀ ਸੀਟਾਂ ਵਿਚੋਂ ਹੁਣ ਤੱਕ 15 ਜ਼ਿਲ੍ਹਾ ਪ੍ਰੀਸ਼ਦ ਤੇ 181 ਬਲਾਕ ਸੰਮਤੀ ਉਮੀਦਵਾਰ ਬਿਨਾਂ ਵਿਰੋਧ ਜਿੱਤ ਚੁੱਕੇ ਹਨ। ਚੋਣ ਪ੍ਰਕਿਰਿਆ ਦੇ ਬਾਅਦ ਵੀ ਲਗਭਗ 9500 ਉਮੀਦਵਾਰ ਚੋਣ ਮੈਦਾਨ ਵਿਚ ਹਨ। ਵਿਰੋਧੀ ਧਿਰਾਂ ਨੇ ਦੋਸ਼ ਲਗਾਇਆ ਹੈ ਕਿ ਕਈ ਥਾਵਾਂ ‘ਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਤੱਕ ਨਹੀਂ ਭਰਨ ਦਿੱਤੀ ਗਈ।




