ਸਮੁੱਚੇ ਸਿੱਖ ਧਰਮ ਵਿਚ ਕੜਾਹ-ਪ੍ਰਸ਼ਾਦ ਦੀ ਬਹੁਤ ਮਹਾਨਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇੱਕੋ ਫ਼ਰਸ਼ ਤੇ ਬੈਠੇ ਸਾਰੇ ਮਨੁੱਖਾਂ ਨੂੰ ਕੜਾਹ-ਪ੍ਰਸ਼ਾਦ ਛਕਾ ਕੇ ਜਾਤ-ਅਭਿਮਾਨ ਅਤੇ ਛੂਤ ਦਾ ਰੋਗ ਮਿਟਾ ਦਿਤਾ। ਭਾਈ ਗੁਰਦਾਸ ਜੀ ਨੇ ਕੜਾਹ-ਪ੍ਰਸ਼ਾਦ ਦਾ ਨਾਂ ਪੰਚਾਮ੍ਰਿਤ ਲਿਖਿਆ ਹੈ।
ਖਾਂਡ ਘ੍ਰਿਤ ਚੂਨ ਜਲ ਪਾਵਕ ਇਕਤ ਭਏ
ਪੰਚ ਮਿਲਿ ਪ੍ਰਗਟ ਪੰਚਾਮ੍ਰਿਤ ਪ੍ਰਗਾਸ ਹੈ।
ਕੜਾਹ ਪ੍ਰਸ਼ਾਦ ਉਹਨਾਂ ਸਾਰੇ ਸ਼ਰਧਾਲੂਆਂ ਨੂੰ ਵੰਡਿਆ ਜਾਂਦਾ ਹੈ ਜੋ ਗੁਰਦੁਆਰਿਆਂ ‘ਚ ਮੱਥਾ ਟੇਕਣ ਲਈ ਆਉਂਦੇ ਹਨ। ਕੜਾਹ ਪ੍ਰਸ਼ਾਦ ਛੂਤ-ਛਾਤ, ਜਾਤ-ਅਭਿਮਾਨ, ਊਚ-ਨੀਚ, ਗ਼ਰੀਬ-ਅਮੀਰ ਦਾ ਭੇਦ-ਭਾਵ ਮਿਟਾ ਕੇ ਏਕਤਾ, ਸਾਂਝੀਵਾਲਤਾ, ਇਕਸਾਰਤਾ, ਬਰਾਬਰਤਾ ਦਾ ਪ੍ਰਤੀਕ ਹੈ। ਇਸ ਕੜਾਹ ਪ੍ਰਸ਼ਾਦ ਨੂੰ ਹਜ਼ਾਰਾਂ ਸ਼ਰਧਾਲੂਆਂ ਦੀ ਸੇਵਾ ਕਰਨ ਲਈ ਘਿਓ, ਖੰਡ ਅਤੇ ਆਟੇ ਦੇ ਮੇਲ ਨਾਲ ਬਣਾਇਆ ਜਾਂਦਾ ਹੈ।
ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਸਿੱਖ ਮੱਤ ਦਾ ਮੁੱਖ ਪ੍ਰਸ਼ਾਦ ਜੋ ਅਕਾਲ ਪੁਰਖ ਨੂੰ ਅਰਪਣ ਕਰ ਕੇ ਸੰਗਤ ਵਿਚ ਵਰਤਾਈਦਾ ਹੈ, ਇਸ ਦਾ ਨਾਂ ਪੰਚਾਮ੍ਰਿਤ ਹੈ। ਇਸ ਦਾ ਵਿਸ਼ੇਸ਼ਣ ਮਹਾਂਪ੍ਰਸ਼ਾਦ ਵੀ ਕਿਹਾ ਜਾਂਦਾ ਹੈ।
ਆਣਿ ਮਹਾ ਪਰਸਾਦ ਵੰਡਿ ਖਵਾਇਆ।ਸਮੁੱਚੇ ਸਿੱਖ ਧਰਮ ਵਿਚ ਕੜਾਹ-ਪ੍ਰਸ਼ਾਦ ਦੀ ਬਹੁਤ ਮਹਾਨਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇੱਕੋ ਫ਼ਰਸ਼ ਤੇ ਬੈਠੇ ਸਾਰੇ ਮਨੁੱਖਾਂ ਨੂੰ ਕੜਾਹ-ਪ੍ਰਸ਼ਾਦ ਛਕਾ ਕੇ ਜਾਤ-ਅਭਿਮਾਨ ਅਤੇ ਛੂਤ ਦਾ ਰੋਗ ਮਿਟਾ ਦਿਤਾ। ਭਾਈ ਗੁਰਦਾਸ ਜੀ ਨੇ ਕੜਾਹ-ਪ੍ਰਸ਼ਾਦ ਦਾ ਨਾਂ ਪੰਚਾਮ੍ਰਿਤ ਲਿਖਿਆ ਹੈ।
ਖਾਂਡ ਘ੍ਰਿਤ ਚੂਨ ਜਲ ਪਾਵਕ ਇਕਤ ਭਏ
ਪੰਚ ਮਿਲਿ ਪ੍ਰਗਟ ਪੰਚਾਮ੍ਰਿਤ ਪ੍ਰਗਾਸ ਹੈ।