ਬੀਤੇ ਮੰਗਲਵਾਰ ਯਾਨੀ 4 ਜੂਨ ਨੂੰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਪੰਜਾਬ ਵਿੱਚ ਸਭ ਤੋਂ ਵੱਧ 1.97 ਲੱਖ ਵੋਟਾਂ ਦੇ ਫਰਕ ਨਾਲ ਲੋਕ ਸਭਾ ਦੀ ਚੋਣ ਜਿੱਤੀ ਹੈ। ਜਿਸ ਦਾ ਸੁਨੇਹਾ ਲੈ ਕੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਆਪਣੇ ਪਤਨੀ ਕੋਲ ਪਹੁੰਚੀ। ਅੱਜ ਬੁੱਧਵਾਰ ਨੂੰ ਕਿਰਨਦੀਪ ਕੌਰ ਨੇ ਆਪਣੇ ਪਤੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਸਿੰਘ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਕਿਰਨਦੀਪ ਕੌਰ ਅਤੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਬੁੱਧਵਾਰ ਨੂੰ ਡਿਬਰੂਗੜ੍ਹ ਜੇਲ ਪਹੁੰਚ ਕੇ ਅੰਮ੍ਰਿਤਪਾਲ ਦੇ ਨਾਲ-ਨਾਲ ਸਾਰੇ ਬੰਦੀ ਸਿੰਘਾਂ ਨਾਲ ਵੀ ਮੁਲਾਕਾਤ ਕੀਤੀ। ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨਿਯਮਾਂ ਅਨੁਸਾਰ ਬਾਹਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।