‘ਜੋ ਰਾਮ ਕੋ ਲਾਏ ਹੈਂ’ ਗੀਤ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਭਜਨ ਗਾਇਕ ਕਨ੍ਹਈਆ ਮਿੱਤਲ ਨੇ ਹੁਣ ਯੂ-ਟਰਨ ਲੈਂਦਿਆਂ ਕਾਂਗਰਸ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਆਲੋਚਨਾਵਾਂ ਤੋਂ ਬਾਅਦ ਉਸਨੇ ਇਹ ਫੈਸਲਾ ਕੀਤਾ ਹੈ। ਇਸ ਬਾਰੇ ਮਿੱਤਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਹੈ ਅਤੇ ਕਿਹਾ ਹੈ ਕਿ ਉਹ ਸਨਾਤਨੀ ਲੋਕਾਂ ਦੀ ਗੱਲ ਸੁਣਨਗੇ ਅਤੇ ਸਨਾਤੀ ਲੋਕਾਂ ਨੂੰ ਚੁਣਨਗੇ।
ਦਰਅਸਲ, ਚਰਚਾ ਸੀ ਕਿ ਕਨ੍ਹਈਆ ਮਿੱਤਲ ਹਰਿਆਣਾ ਦੀਆਂ ਆਗਾਮੀ ਚੋਣਾਂ ਲਈ ਪੰਚਕੂਲਾ ਸੀਟ ਤੋਂ ਭਾਜਪਾ ਤੋਂ ਟਿਕਟ ਦੀ ਮੰਗ ਕਰ ਰਹੇ ਸਨ, ਪਰ ਭਾਜਪਾ ਨੇ ਇੱਥੋਂ ਮੁੜ ਪੁਰਾਣੇ ਆਗੂ ਗਿਆਨ ਚੰਦ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਬਾਅਦ ਮਿੱਤਲ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਕਾਂਗਰਸ ਵਿੱਚ ਸ਼ਾਮਲ ਹੋਣਗੇ।