Monday, December 23, 2024
spot_img

ਜੰਗਲਾਤ ਵਿਭਾਗ ਤੋਂ ਰਿਟਾਇਰਡ ਅਧਿਕਾਰੀ ਨੂੰ ਮਹਿੰਗਾ ਪਿਆ ਦੂਜਾ ਵਿਆਹ, ਲੱਖਾਂ ਰੁਪਏ ਲੁੱਟ ਕੇ ਫਰਾਰ ਹੋਈ ਦੂਜੀ ਪਤਨੀ

Must read

ਪੰਜਾਬ ਦੇ ਗੁਰਦਾਸਪੁਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਨੇ ਜੰਗਲਾਤ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਨਾਲ ਵਿਆਹ ਕਰਵਾ ਲਿਆ। ਫਿਰ 15 ਦਿਨਾਂ ਬਾਅਦ ਉਸ ਨੇ ਆਪਣੇ ਪਤੀ ਨੂੰ ਬੇਹੋਸ਼ ਕਰ ਦਿੱਤਾ ਅਤੇ ਘਰੋਂ ਨਕਦੀ ਅਤੇ ਗਹਿਣੇ ਲੈ ਕੇ ਭੱਜ ਗਈ। ਇਲਜ਼ਾਮ ਹੈ ਕਿ ਪਿਛਲੇ ਇੱਕ ਮਹੀਨੇ ਤੋਂ ਪੀੜਤ ਅਧਿਕਾਰੀ ਇਨਸਾਫ਼ ਲੈਣ ਲਈ ਵਾਰ-ਵਾਰ ਪੁਲਿਸ ਕੋਲ ਜਾ ਰਿਹਾ ਹੈ। ਪਰ ਪੁਲਿਸ ਨੇ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ ਹੈ।

ਇਸ ਮਾਮਲੇ ਵਿੱਚ ਜੰਗਲਾਤ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਕਰੀਬ ਇੱਕ ਸਾਲ ਪਹਿਲਾਂ ਮੌਤ ਹੋ ਗਈ ਸੀ। ਉਸਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਪਤਨੀ ਦੀ ਮੌਤ ਤੋਂ ਬਾਅਦ ਉਹ ਘਰ ‘ਚ ਇਕੱਲਾ ਸੀ। ਇਸ ਕਾਰਨ ਉਸ ਨੇ ਆਪਣੇ ਬੱਚਿਆਂ ਦੀ ਸਹਿਮਤੀ ਨਾਲ ਪਟਿਆਲਾ ਦੀ ਇੱਕ ਔਰਤ ਨਾਲ ਵਿਆਹ ਕਰਵਾ ਲਿਆ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੇਰਾ ਇਲਾਜ ਚੱਲ ਰਿਹਾ ਹੈ। ਫਿਰ ਉਹ ਆਪਣੇ ਮਾਤਾ-ਪਿਤਾ ਨਾਲ ਪਟਿਆਲੇ ਚਲੀ ਗਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article