Monday, December 23, 2024
spot_img

ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਜਾਣੋਂ ਪੂਰਾ ਵੇਰਵਾ !

Must read

ਚੋਣ ਕਮਿਸ਼ਨ ਨੇ ਅੱਜ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਨੇ ਹਾਲ ਹੀ ਵਿੱਚ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਅਤੇ ਹਰਿਆਣਾ ਦਾ ਦੌਰਾ ਕੀਤਾ ਸੀ। ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਵਿੱਚ 30 ਸਤੰਬਰ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਯੋਜਨਾ ਬਣਾਈ ਸੀ। ਇਹ ਸਮਾਂ ਸੀਮਾ ਸੁਪਰੀਮ ਕੋਰਟ ਨੇ ਤੈਅ ਕੀਤੀ ਹੈ। ਇਸ ਮੌਕੇ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ, ‘ਲੋਕ ਸਭਾ ਚੋਣਾਂ 2024 ਵਿਸ਼ਵ ਪੱਧਰ ‘ਤੇ ਸਭ ਤੋਂ ਵੱਡੀ ਚੋਣ ਪ੍ਰਕਿਰਿਆ ਸੀ ਅਤੇ ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਹੋਈ। ਸਾਡੇ ਅਧਿਕਾਰੀ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਗਏ ਹੋਏ ਸਨ ਅਤੇ ਆਮ ਲੋਕਾਂ ਅਤੇ ਸਿਆਸੀ ਲੋਕਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਸੀ।
ਜੰਮੂ-ਕਸ਼ਮੀਰ ‘ਚ 3 ਪੜਾਵਾਂ ‘ਚ ਵਿਧਾਨ ਸਭਾ ਚੋਣਾਂ ਹੋਣਗੀਆਂ। ਪਹਿਲੇ ਪੜਾਅ ਦੀਆਂ ਚੋਣਾਂ 18 ਸਤੰਬਰ ਨੂੰ, ਦੂਜੇ ਪੜਾਅ ਦੀਆਂ ਚੋਣਾਂ 25 ਸਤੰਬਰ ਨੂੰ, ਜਦਕਿ ਤੀਜੇ ਪੜਾਅ ਦੀਆਂ ਚੋਣਾਂ 1 ਅਕਤੂਬਰ ਨੂੰ ਹੋਣਗੀਆਂ। ਪਹਿਲੇ ਪੜਾਅ ‘ਚ ਜੰਮੂ-ਕਸ਼ਮੀਰ ‘ਚ 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਥੇ ਹੀ ਜੇਕਰ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਸਾਰੀਆਂ ਸੀਟਾਂ ‘ਤੇ ਇਕ ਹੀ ਪੜਾਅ ‘ਚ ਚੋਣਾਂ ਹੋਣਗੀਆਂ। ਹਰਿਆਣਾ ਵਿੱਚ 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ ਇੱਥੇ ਵੀ ਚੋਣ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ।
ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਹੋਣਗੀਆਂ। ਜੰਮੂ ਵਿੱਚ 43 ਅਤੇ ਕਸ਼ਮੀਰ ਘਾਟੀ ਵਿੱਚ 47 ਵਿਧਾਨ ਸਭਾ ਸੀਟਾਂ ਹਨ। ਇਸ ਤੋਂ ਪਹਿਲਾਂ 2014 ‘ਚ 87 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋਈਆਂ ਸਨ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਕਸ਼ਮੀਰ ਦੀਆਂ 3 ਲੋਕ ਸਭਾ ਸੀਟਾਂ ‘ਤੇ 2019 ‘ਚ 19.19 ਫੀਸਦੀ ਵੋਟਿੰਗ ਹੋਈ ਸੀ, ਜੋ ਕਿ 2024 ‘ਚ 51.09 ਫੀਸਦੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਕੁੱਲ 90 ਸੀਟਾਂ ਹਨ, ਜਿਨ੍ਹਾਂ ਲਈ 87.09 ਲੱਖ ਵੋਟਰ ਆਪਣੇ ਨੁਮਾਇੰਦੇ ਚੁਣਨਗੇ। ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਵਿੱਚ ਕੁੱਲ 11838 ਪੋਲਿੰਗ ਬੂਥ ਹੋਣਗੇ ਅਤੇ ਹਰੇਕ ਬੂਥ ‘ਤੇ ਔਸਤਨ 735 ਵੋਟਰ ਹੋਣਗੇ।
ਹਰਿਆਣਾ ਵਿੱਚ 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ ਇੱਥੇ ਵੀ ਚੋਣ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਇਸ ਰਾਜ ਵਿੱਚ ਕੁੱਲ 90 ਵਿਧਾਨ ਸਭਾ ਸੀਟਾਂ ਹਨ ਜਿਨ੍ਹਾਂ ਲਈ ਲੋਕ ਆਪਣੇ ਨੁਮਾਇੰਦੇ ਚੁਣਨਗੇ। ਪਿਛਲੀਆਂ ਚੋਣਾਂ ਵਿੱਚ ਭਾਜਪਾ ਬਹੁਮਤ ਤੋਂ ਮਹਿਜ਼ ਘੱਟ ਗਈ ਸੀ ਅਤੇ ਜੇਜੇਪੀ ਨਾਲ ਮਿਲ ਕੇ ਸਰਕਾਰ ਬਣਾਈ ਸੀ। ਕੁਝ ਮਹੀਨੇ ਪਹਿਲਾਂ ਹਰਿਆਣਾ ਵਿੱਚ ਲੀਡਰਸ਼ਿਪ ਵਿੱਚ ਤਬਦੀਲੀ ਹੋਈ ਸੀ ਅਤੇ ਮਨੋਹਰ ਲਾਲ ਖੱਟਰ ਦੀ ਥਾਂ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਬਣੇ ਸਨ।ਹਰਿਆਣਾ ‘ਤੇ ਬੋਲਦੇ ਹੋਏ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਹਰਿਆਣਾ ਵਿਚ ਕੁੱਲ 10 ਹਜ਼ਾਰ ਵੋਟਰ ਹਨ, ਜਿਨ੍ਹਾਂ ਦੀ ਉਮਰ 100 ਸਾਲ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ ਇੱਕ ਹਜ਼ਾਰ ਹੈ ਅਤੇ ਉਨ੍ਹਾਂ ਲਈ 20629 ਪੋਲਿੰਗ ਸਟੇਸ਼ਨ ਬਣਾਏ ਜਾਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article