Thursday, September 19, 2024
spot_img

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਵਲੋਂ ਵਿਧਾਇਕ ਪਰਗਟ ਸਿੰਘ ਜੰਮੂ ਲੋਕ ਸਭਾ ਹਲਕੇ ਲਈ ‘ਅਬਜ਼ਰਵਰ’ ਨਿਯੁਕਤ

Must read

ਹਲਕਾ ਜਲੰਧਰ ਛਾਉਣੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੂੰ ਆਗਾਮੀ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਜੰਮੂ ਅਧੀਨ ਆਉਂਦੀਆਂ ਵਿਧਾਨ ਸਭਾ ਸੀਟਾਂ ਲਈ ‘ਅਬਜ਼ਰਵਰ’ ਨਿਯੁਕਤ ਕੀਤਾ ਗਿਆ ਹੈ।ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੂਬੇ ‘ਚ ਪਹਿਲੇ ਪੜਾਅ ਦੀ ਵੋਟਿੰਗ ਤਹਿਤ 18 ਸਤੰਬਰ ਨੂੰ 24 ਸੀਟਾਂ ਲਈ ਚੋਣਾਂ ਹੋਣੀਆਂ ਹਨ। ਦੂਜੇ ਪੜਾਅ ਤਹਿਤ 25 ਸਤੰਬਰ ਨੂੰ 26 ਸੀਟਾਂ ‘ਤੇ ਵੋਟਿੰਗ ਹੋਣੀ ਹੈ ਅਤੇ ਤੀਜੇ ਪੜਾਅ ਤਹਿਤ 40 ਵਿਧਾਨ ਸਭਾ ਸੀਟਾਂ ‘ਤੇ 1 ਅਕਤੂਬਰ ਨੂੰ ਵੋਟਿੰਗ ਹੋਣੀ ਹੈ।
ਇਸ ਸੰਬੰਧੀ ਇੱਕ ਰਸਮੀ ਪੱਤਰ ਪਾਰਟੀ ਦੇ ਜਨਰਲ ਸਕੱਤਰ ਅਤੇ ਐੱਮ.ਪੀ. ਕੇ.ਸੀ. ਵੇਨੂੰਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article