Thursday, December 19, 2024
spot_img

ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਇਸ ਪਿੰਡ ਦੇ ਸਰਪੰਚ ‘ਤੇ ਕੀਤੀ ਕਾਰਵਾਈ!

Must read

ਜਲੰਧਰ ਜ਼ਿਲ੍ਹੇ ਦੇ ਪਿੰਡ ਜੰਡਿਆਲਾ ਮੰਜਕੀ ਦੇ ਸਰਪੰਚ ‘ਤੇ ਥਾਣਾ ਸਦਰ ਦੀ ਪੁਲੀਸ ਨੇ ਪਰਾਲੀ ਸਾੜਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਰਪੰਚ ਕਮਲਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪੱਤੀ ਧੂਣੀ ਪਿੰਡ ਦੇ ਦੋਸ਼ੀ ਪਾਏ ਗਏ ਹਨ। ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਮੁਲਜ਼ਮ ਨੇ ਝੋਨੇ ਦੀ ਫ਼ਸਲ ਦੇ ਨਾੜ ਨੂੰ ਅੱਗ ਲਗਾ ਦਿੱਤੀ ਸੀ। ਇਸ ਬਾਰੇ ਜਦੋਂ ਪੁਲੀਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਪਹੁੰਚ ਕੇ ਸਰਪੰਚ ਖਿਲਾਫ ਕੇਸ ਦਰਜ ਕਰ ਲਿਆ।
ਜਾਣਕਾਰੀ ਦੇ ਅਨੁਸਾਰ ਜਲੰਧਰ ਦੀ ਥਾਣਾ ਸਦਰ ਪੁਲੀਸ ਦੇ ਐਸਐਚਓ ਸੁਰੇਸ਼ ਕੁਮਾਰ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ। ਮਾਮਲੇ ਦੀ ਜਾਂਚ ਜੰਡਿਆਲਾ ਥਾਣਾ ਸਦਰ ਦੇ ਇੰਚਾਰਜ ਜਸਵੀਰ ਚੰਦ ਵੱਲੋਂ ਕੀਤੀ ਜਾ ਰਹੀ ਹੈ। ਫਿਲਹਾਲ ਮੁਲਜ਼ਮ ਕਮਲਜੀਤ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। ਪੁਲੀਸ ਨੇ ਜਾਂਚ ਅਧਿਕਾਰੀ ਦੇ ਬਿਆਨਾਂ ‘ਤੇ ਇਹ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਪਿੰਡ ‘ਚ ਇਕ ਕਿਸਾਨ ਨੇ ਆਪਣੀ ਪਰਾਲੀ ਨੂੰ ਅੱਗ ਲਗਾ ਦਿੱਤੀ ਹੈ। ਜਿਸ ਕਾਰਨ ਆਸ-ਪਾਸ ਦੇ ਪਿੰਡਾਂ ਵਿੱਚ ਵਿਜ਼ੀਬਿਲਟੀ ਘੱਟ ਗਈ ਹੈ। ਪੁਲੀਸ ਪਾਰਟੀ ਤੁਰੰਤ ਮੌਕੇ ’ਤੇ ਪੁੱਜੀ ਤਾਂ ਮੁਲਜ਼ਮ ਆਪਣਾ ਟਰੈਕਟਰ ਛੱਡ ਕੇ ਫ਼ਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸਰਪੰਚ ਕਮਲਜੀਤ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੌਰਾਨ ਸਰਪੰਚ ਕਲਮਜੀਤ ਨੇ ਕਿਹਾ ਕਿ ਇਹ ਕੇਸ ਸਿਆਸੀ ਦਬਾਅ ਹੇਠ ਦਰਜ ਕੀਤਾ ਗਿਆ ਹੈ। ਅਸੀਂ ਪਰਾਲੀ ਨਹੀਂ ਸਾੜੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article