ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਧਮਕੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਭਾਰਤ ਨੂੰ ਹੁਣ ਉਸ ਦੀ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ। ਅਮਰੀਕਾ ਦੇ ਅਗਲੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ‘ਤੇ Reciprocal Tax ਲਗਾਉਣ ਦੀ ਧਮਕੀ ਦਿੱਤੀ ਹੈ। ਹੁਣ ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਕਿ ਜਿੰਨਾ ਟੈਰਿਫ ਸਾਡੇ ਸਮਾਨ ‘ਤੇ ਲੱਗੇਗਾ ਓਨਾ ਹੀ ਲਗਾਵਾਂਗੇ। ਟਰੰਪ ਦੇ ਇਸ ਬਿਆਨ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਕਿ ਇਹ ਬਹੁਤ ਵੱਡੀ ਗਲਤੀ ਹੈ। ਇਸ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਅਤੇ ਵਪਾਰ ‘ਤੇ ਅਸਰ ਪਵੇਗਾ।
ਟਰੰਪ ਨੇ ਕਿਹਾ ਜੇ ਭਾਰਤ ਸਾਡੇ ‘ਤੇ ਟੈਕਸ ਲਗਾਉਂਦਾ ਹੈ ਤਾਂ ਅਸੀਂ ਉਨ੍ਹਾਂ ‘ਤੇ ਵੀ ਟੈਕਸ ਲਗਾਵਾਂਗੇ। ਉਨ੍ਹਾਂ ਨੇ ਇਹ ਟਿੱਪਣੀ ਚੀਨ ਨਾਲ ਸੰਭਾਵਿਤ ਵਪਾਰ ਸਮਝੌਤੇ ‘ਤੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਹੋਇਆਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਭਾਰਤ ਅਤੇ ਬ੍ਰਾਜ਼ੀਲ ਉਨ੍ਹਾਂ ਦੇਸ਼ਾਂ ‘ਚ ਸ਼ਾਮਲ ਹਨ, ਜੋ ਕੁਝ ਅਮਰੀਕੀ ਉਤਪਾਦਾਂ ‘ਤੇ ਉੱਚ ਟੈਰਿਫ ਲਗਾਉਂਦੇ ਹਨ। ਹੁਣ ਤੋਂ ਜੋ ਵੀ ਸਾਡੇ ਤੋਂ ਚਾਰਜ ਲਵੇਗਾ, ਅਸੀਂ ਵੀ ਉਹੀ ਚਾਰਜ ਲਵਾਂਗੇ।
ਟਰੰਪ ਨੇ ਭਾਰਤ ਵੱਲੋਂ ਅਮਰੀਕੀ ਉਤਪਾਦਾਂ ‘ਤੇ ਲਗਾਏ ਗਏ ਉੱਚ ਟੈਰਿਫ ਦੇ ਜਵਾਬ ‘ਚ ਭਾਰਤੀ ਉਤਪਾਦਾਂ ‘ਤੇ ਵੀ ਅਜਿਹਾ ਟੈਕਸ ਲਗਾਉਣ ਦੀ ਗੱਲ ਕੀਤੀ ਹੈ। ਉਸਨੇ ਕੁਝ ਅਮਰੀਕੀ ਉਤਪਾਦਾਂ ਦੇ ਆਯਾਤ ‘ਤੇ ਭਾਰਤ ਦੁਆਰਾ ਲਗਾਏ ਗਏ “ਉੱਚ ਟੈਰਿਫ” ਦੇ ਜਵਾਬ ਵਿੱਚ ਰੈਸਿਪਰੋਕਲ ਟੈਰਿਫ ਲਗਾਉਣ ਦੇ ਆਪਣੇ ਇਰਾਦੇ ਨੂੰ ਦੁਹਰਾਇਆ।