ਲੁਧਿਆਣਾ, 17 ਅਗਸਤ (ਗੁਰਪ੍ਰੀਤ ਸਿੰਘ) : ਲੁਧਿਆਣਾ ਵਿੱਚ ਅੱਜ ਸਾਰੇ ਪ੍ਰਾਈਵੇਟ ਹਸਪਤਾਲਾਂ ਦੀ ਓਪੀਡੀ ਪੂਰੀ ਤਰ੍ਹਾਂ ਬੰਦ ਰਹੀ। ਇਹ ਫੈਸਲਾ ਆਈਐਮਏ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਤੋਂ ਬਾਅਦ ਲਿਆ ਹੈ। ਅੱਜ ਸਵੇਰੇ 6 ਵਜੇ ਤੋਂ ਲੁਧਿਆਣਾ ਦੇ ਸਾਰੇ ਡਾਕਟਰਾਂ ਦੀਆਂ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ ਅਤੇ 18 ਅਗਸਤ ਐਤਵਾਰ ਨੂੰ ਸਵੇਰੇ 6 ਵਜੇ ਤੋਂ ਬਾਅਦ ਸੇਵਾਵਾਂ ਸ਼ੁਰੂ ਹੋ ਜਾਣਗੀਆਂ।
ਲੁਧਿਆਣਾ ਵਿੱਚ ਅੱਜ ਰੈਗੂਲਰ ਓਪੀਡੀ ਨਹੀਂ ਚੱਲੇਗੀ ਅਤੇ ਸਰਜਰੀਆਂ ਵੀ ਨਹੀਂ ਹੋਣਗੀਆਂ।
ਦੂਜੇ ਪਾਸੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਗੌਰਵ ਸਚਦੇਵਾ ਨੇ ਦੱਸਿਆ ਕਿ ਅੱਜ ਸਾਰੇ ਡਾਕਟਰ ਸਵੇਰੇ 9:30 ਵਜੇ ਆਈਐਮਏ ਹਾਲ ਵਿੱਚ ਇਕੱਠੇ ਹੋਏ। ਸਾਰਿਆਂ ਨੇ ਆਪਣੇ ਹਸਪਤਾਲਾਂ ਦੀਆਂcity ਓਪੀਡੀ ਬੰਦ ਕਰ ਦਿੱਤੀਆਂ ਹਨ। ਅੱਜ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਮੀਟਿੰਗ ਹੋ ਰਹੀ ਹੈ। ਡਾਕਟਰਾਂ ਨੇ ਇਨਸਾਫ਼ ਲਈ ਰੋਸ ਮਾਰਚ ਵੀ ਕੱਢਿਆ ਹੈ। ਡਾ: ਸਚਦੇਵਾ ਨੇ ਕਿਹਾ ਕਿ ਕੋਲਕਾਤਾ ‘ਚ ਮਹਿਲਾ ਡਾਕਟਰ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਬੇਹੱਦ ਸ਼ਰਮਨਾਕ ਹੈ। ਪੁਲਿਸ ਨੇ ਢਿੱਲੀ ਕਾਰਵਾਈ ਕੀਤੀ ਹੈ। ਸਬੂਤਾਂ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਅੱਜ ਭਾਰਤ ਦੇ ਸਾਰੇ ਡਾਕਟਰ ਆਪਣੀ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਤੋਂ ਜਵਾਬ ਮੰਗ ਰਹੇ ਹਨ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਸੁਣੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।