ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਆਸਪੁਰ ਕੋਟਾ ਵਿੱਚ ਬਾਲ ਵਿਆਹ ਕਰਵਾਇਆ ਜਾ ਰਿਹਾ ਸੀ। ਜਿਵੇਂ ਹੀ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੂੰ ਇਸ ਦੀ ਸ਼ਿਕਾਇਤ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਪੁਲੀਸ ਅਤੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚ ਕੇ ਬਾਲ ਵਿਆਹ ਰੋਕਣ ਦੇ ਹੁਕਮ ਦਿੱਤੇ।
ਮੰਤਰੀ ਬਲਜੀਤ ਕੌਰ ਨੂੰ ਸੂਚਨਾ ਮਿਲੀ ਸੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਚਾਈਲਡਲਾਈਨ ਰਾਹੀਂ ਬਾਲ ਵਿਆਹ ਵਿਰੋਧੀ ਕਾਨੂੰਨਾਂ ਦੀ ਉਲੰਘਣਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਦੱਸਿਆ ਗਿਆ ਕਿ ਪਿੰਡ ਆਸਪੁਰ ਕੋਟਾ, ਜ਼ਿਲ੍ਹਾ ਰੂਪਨਗਰ ਵਿੱਚ ਇੱਕ 17 ਸਾਲਾ ਨਾਬਾਲਗ ਲੜਕੇ ਦਾ ਵਿਆਹ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ ਤੁਰੰਤ ਕਾਰਵਾਈ ਕਰਦਿਆਂ ਬਾਲ ਵਿਆਹ ਰੋਕੂ ਅਫ਼ਸਰ ਨੂੰ ਨਾਲ ਲੈ ਕੇ ਵਿਆਹ ਨੂੰ ਰੋਕਵਾ ਦਿੱਤਾ |