Thursday, September 19, 2024
spot_img

ਡਿਊਟੀ ਦੌਰਾਨ ਲਾਪ੍ਰਵਾਹੀ ਵਰਤਣ ‘ਤੇ ਤਿੰਨ ਪੁਲਿਸ ਮੁਲਾਜ਼ਮ ਮੁਅੱਤਲ, ਐਸਐਸਪੀ ਨੇ ਕੀਤੀ ਕਾਰਵਾਈ

Must read

ਬਠਿੰਡਾ, 10 ਅਗਸਤ : ਬਠਿੰਡਾ ਵਿੱਚ ਐਸਐਸਪੀ ਨੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਤਿੰਨ ਸੀਆਈਐਫ ਸਟਾਫ ਦੇ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ। ਐਸਐਸਪੀ ਬਠਿੰਡਾ ਅਮਨੀਤ ਕੌਰ ਕੌਂਡਲ ਨੇ ਮੁਲਾਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਐਸਐਸਪੀ ਅਵਨੀਤ ਕੌਰ ਕੌਂਡਲ ਨੇ ਦੱਸਿਆ ਕਿ ਪੰਜਾਬ ਪੁਲੀਸ ਵਲੋਂ ਪੰਜਾਬ ਭਰ ਵਿੱਚ ਵੱਡੇ ਅਪਰੇਸ਼ਨ ਕੀਤੇ ਜਾ ਰਹੇ ਹਨ। ਬਠਿੰਡਾ ਪੁਲੀਸ ਨੂੰ ਨਸ਼ਿਆਂ ਸਬੰਧੀ ਕੁਝ ਟਾਸਕ ਵੀ ਦਿੱਤੇ ਗਏ ਹਨ, ਪਰ ਸੀਆਈਏ ਸਟਾਫ਼-1 ਦੇ ਏਐਸਆਈ ਹਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਲਖਬੀਰ ਸਿੰਘ ਅਤੇ ਅਮਰੀਕ ਸਿੰਘ ਨੇ ਇਨ੍ਹਾਂ ਕੰਮਾਂ ਨੂੰ ਪੂਰਾ ਨਾ ਕਰਕੇ ਆਪਣੀ ਡਿਊਟੀ ਤੋਂ ਅਣਗਹਿਲੀ ਕੀਤੀ ਹੈ।
ਇਹ ਮੁਲਾਜ਼ਮ ਸੀਆਈਏ ਇੰਚਾਰਜ ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਆ ਰਹੇ ਸਨ, ਜਿਨ੍ਹਾਂ ਨੇ ਇਨ੍ਹਾਂ ਮੁਲਾਜ਼ਮਾਂ ਤੋਂ ਕੰਮ ਪੂਰਾ ਕਰਵਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ, ਜਿਸ ਤੋਂ ਬਾਅਦ ਐਸਪੀਡੀ ਅਜੇ ਵੱਲੋਂ ਪੱਤਰ ਲਿਖ ਕੇ ਕਾਰਵਾਈ ਦੀ ਸਿਫਾਰਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਏਐਸਆਈ ਹਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਲਖਬੀਰ ਸਿੰਘ ਅਤੇ ਅਮਰੀਕ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇੰਚਾਰਜ ਜਸਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪੁਲੀਸ ਮੁਲਾਜ਼ਮ ਆਪਣੀ ਡਿਊਟੀ ਵਿੱਚ ਅਣਗਹਿਲੀ ਕਰੇਗਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article