Friday, November 22, 2024
spot_img

ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਪੜ੍ਹੋ ਪੂਰਾ ਮਾਮਲਾ

Must read

ਸਿਰਸਾ ਡੇਰਾ ਮੁਖੀ ਰਾਮ ਰਹੀਮ ‘ਤੇ ਪੰਜਾਬ ਸਰਕਾਰ ਨੇ ਤਿੰਨ ਮਾਮਲਿਆਂ ‘ਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।ਰਾਮ ਰਹੀਮ ‘ਤੇ ਧਾਰਾ 295ਏ ਤਹਿਤ ਮੁਕੱਦਮਾ ਚਲਾਉਣ ਲਈ ਸਰਕਾਰ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਸੀ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਸਾਧ ਨੂੰ ਪੰਜਾਬ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ।

ਦੱਸ ਦਈਏ ਕਿ ਡੇਰਾ ਮੁਖੀ ਰਾਮ ਰਹੀਮ ‘ਤੇ ਜੁਲਾਈ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ, ਕੁਝ ਦਿਨਾਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗਲੀਆਂ ‘ਚ ਸੁੱਟਣ ਅਤੇ ਅਕਤੂਬਰ 2015 ‘ਚ ਬਹਿਬਲ ਕਲਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ, ਬਰਗਾੜੀ ‘ਚ ਪ੍ਰਦਰਸ਼ਨਕਾਰੀਆਂ ਉੱਤੇ ਗੋਲੀ ਚਲਾਉਣ ਦੇ ਤਿੰਨ ਮੁਕੱਦਮੇ ਚੱਲਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਉਸ ਸਮੇਂ ਲਿਆ ਜਦੋਂ ਤਿੰਨ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਸੌਦਾ ਸਾਧ ਖ਼ਿਲਾਫ਼ ਕੇਸ ਚਲਾਉਣ ਦੀ ਇਜਾਜ਼ਤ ਦਿੱਤੀ ਸੀ। ਕਰੀਬ ਢਾਈ ਸਾਲ ਪਹਿਲਾਂ ਪੁਲਿਸ ਨੇ ਡੇਰਾ ਸੱਚਾ ਸੌਦਾ ਖ਼ਿਲਾਫ਼ ਕੇਸ ਦਰਜ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਹਾਈ ਕੋਰਟ ਨੇ ਤਿੰਨੋਂ ਕੇਸਾਂ ’ਤੇ ਰੋਕ ਲਗਾ ਦਿੱਤੀ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article