Friday, September 20, 2024
spot_img

ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਫਲਾਈਓਵਰ ਤੋਂ ਡਿੱਗੀ, 1 ਦੀ ਮੌ ਤ, 3 ਨੌਜਵਾਨ ਜ਼ ਖ ਮੀ

Must read

ਲੁਧਿਆਣਾ, 1 ਸਤੰਬਰ : ਲੁਧਿਆਣਾ ਦੇ ਦੱਖਣੀ ਬਾਈਪਾਸ ‘ਤੇ ਸ਼੍ਰੀ ਰਾਮ ਸਕੂਲ ਨਜਦੀਕ ਬੀਤੀ ਦੇਰ ਰਾਤ ਇਕ ਤੇਜ਼ ਰਫਤਾਰ ਹੌਂਡਾ ਸਿਟੀ ਕਾਰ ਪੁਲ ਤੋਂ ਹੇਠਾਂ ਡਿੱਗ ਗਈ। ਕਾਰ ਵਿੱਚ ਸਵਾਰ ਚਾਰ ਨੌਜਵਾਨ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚੋਂ ਦੋ ਨੌਜਵਾਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਸ ਵਿੱਚੋਂ ਅੱਜ ਸਵੇਰੇ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਕੁਲ ਜਿੰਦਲ ਵਜੋਂ ਹੋਈ। ਪੀਏਯੂ ਥਾਣੇ ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਦੱਖਣੀ ਫਲਾਈਓਵਰ ‘ਤੇ ਲਾਡੋਵਾਲ ਤੋਂ ਸਾਊਥ ਸਿਟੀ ਵੱਲ ਆ ਰਹੀ ਤੇਜ਼ ਰਫਤਾਰ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਫਲਾਈਓਵਰ ਤੋਂ ਪਲਟ ਕੇ ਹੇਠਾਂ ਜਾ ਡਿੱਗੀ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਤੋਂ ਬਾਅਦ ਕਾਰ ਸਵਾਰ ਨੌਜਵਾਨਾਂ ਨੇ ਰੌਲਾ ਪਾਇਆ ਅਤੇ ਪੈਦਲ ਜਾ ਰਹੇ ਲੋਕਾਂ ਨੂੰ ਰੋਕ ਲਿਆ। ਜਿਹਨਾਂ ਕਾਰ ਸਵਾਰਾਂ ਨੂੰ ਬਾਹਰ ਕੱਢ ਕੇ ਡੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਦੋ ਨੌਜਵਾਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਪੀਏਯੂ ਦੀ ਪੁਲੀਸ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੇ ਹੋਸ਼ ‘ਚ ਆਉਣ ਤੋਂ ਬਾਅਦ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article