ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦੀ ਲਾਹੌਰ ‘ਚ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਸ਼ੋਸ਼ਲ ਮੀਡੀਆ ‘ਤੇ ਵੀ ਇਹ ਖ਼ਬਰ ਤੇਜ਼ੀ ਨਾਲ ਫੈਲ ਰਹੀ ਹੈ ਕਿ ਭਾਈ ਗਜੇਂਦਰ ਸਿੰਘ ਦੀ ਲਾਹੌਰ ਦੇ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਸੂਤਰਾਂ ਮੁਤਾਬਕ ਦਿਲ ਦਾ ਦੌਰਾ ਪੈਣ ਤੋਂ ਬਾਅਦ ਭਾਈ ਗਜਿੰਦਰ ਸਿੰਘ ਨੂੰ ਲਾਹੌਰ ਦੇ ਹਸਪਤਾਲ ਵਿੱਚ ਦਾਖਲ ਕੀਤਾ ਸੀ । ਭਾਈ ਗਜਿੰਦਰ ਸਿੰਘ ਤੰਦਰੁਸਤ ਹੋ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਬਾਅਦ ਹਸਪਤਾਲ ਵਿੱਚ ਉਨ੍ਹਾਂ ਨੂੰ ਵੈਨਟੀਲੇਟਰ ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।