ਪੰਜਾਬੀ ਮਸ਼ਹੂਰ ਗਾਇਕ ਅਤੇ ਫਿਲਮ ਅਦਾਕਾਰ ਦਿਲਜੀਤ ਦੋਸਾਂਝ ਨੂੰ ਖਾਲਿਸਤਾਨੀ ਪੱਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਧਮਕੀ ਦੇਣ ਦੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਦਿਲਜੀਤ ਨੇ ‘ਕੌਣ ਬਣੇਗਾ ਕਰੋੜਪਤੀ’ ਸ਼ੋਅ ‘ਤੇ ਅਮਿਤਾਭ ਬੱਚਨ ਦੇ ਪੈਰਾਂ ਨੂੰ ਹੱਥ ਲਾਇਆ ਸੀ। ਜਿਸ ਨੂੰ ਲੈ ਕੇ ਗੁਰਪਤਵੰਤ ਪੰਨੂ ਨੇ ਧਮਕੀ ਦਿੱਤੀ ਹੈ।
ਦੱਸ ਦਈਏ ਕਿ ‘ਕੌਣ ਬਣੇਗਾ ਕਰੋੜਪਤੀ’ ਦਾ ਇਹ ਐਪੀਸੋਡ 31 ਅਕਤੂਬਰ ਨੂੰ ਪ੍ਰਸਾਰਿਤ ਕੀਤਾ ਜਾਵੇਗਾ। ਹਾਲਾਂਕਿ ਇਸ ਦਾ ਪ੍ਰੋਮੋ ਸਾਹਮਣੇ ਆਇਆ ਸੀ, ਜਿਸ ‘ਚ ਦਿਲਜੀਤ ਅਮਿਤਾਭ ਬੱਚਨ ਦੇ ਪੈਰ ਛੂਹਦੇ ਦਿਖਾਈ ਦੇ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ ਪੰਨੂ ਨੇ ਕਈ ਲੋਕਾਂ ਅਤੇ ਪੱਤਰਕਾਰਾਂ ਨੂੰ ਵੌਇਸ ਕਾਲਾਂ ਕੀਤੀਆਂ ਹਨ, ਦਿਲਜੀਤ ਨੂੰ ਧਮਕੀਆਂ ਦਿੱਤੀਆਂ ਹਨ। ਉਨ੍ਹਾਂ ਦੀ ਗੱਲਬਾਤ ਦਾ ਵੇਰਵਾ ਅਜੇ ਪਤਾ ਨਹੀਂ ਹੈ।




