ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਅੱਜ ਸ਼ਨੀਵਾਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਵੇਰ ਤੋਂ ਹੀ ਸੈਂਕੜੇ ਪ੍ਰਸ਼ੰਸਕ ਬੈਨਰ ਅਤੇ ਝੰਡੇ ਲੈ ਕੇ ਹਵਾਈ ਅੱਡੇ ‘ਤੇ ਪੁੱਜੇ ਹੋਏ ਸਨ। ਵਿਨੇਸ਼ ਜਿਵੇਂ ਹੀ ਏਅਰਪੋਰਟ ‘ਤੇ ਉਤਰੀ ਤਾਂ ਉਸ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸਾਕਸ਼ੀ ਅਤੇ ਬਜਰੰਗ ਦੇ ਨਾਲ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੀ ਮੌਜੂਦ ਸਨ। ਵਿਨੇਸ਼ ਫੋਗਾਟ ਆਪਣੇ ਪਿਆਰਿਆਂ ਦੇ ਵਿਚਕਾਰ ਆ ਕੇ ਫੁੱਟ-ਫੁੱਟ ਕੇ ਰੋਂਦੀ ਨਜ਼ਰ ਆਈ। ਦੱਸ ਦੇਈਏ ਕਿ ਵਿਨੇਸ਼ ਫੋਗਾਟ ਦੇ ਭਾਰਤ ਆਉਣ ਦੇ ਮੱਦੇਨਜ਼ਰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪ੍ਰਸ਼ੰਸਕਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।
ਤੁਹਾਨੂੰ ਦੱਸ ਦੇਈਏ ਕਿ ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਵਿੱਚ ਬਹੁਤ ਮੁਸ਼ਕਲ ਸਥਿਤੀ ਦਾ ਸਾਹਮਣਾ ਕਰਨਾ ਪਿਆ ਸੀ, ਜਦੋਂ ਉਸਨੂੰ ਅਧਿਕਾਰਤ ਵਜ਼ਨ ਦੌਰਾਨ 100 ਗ੍ਰਾਮ ਵੱਧ ਵਜ਼ਨ ਪਾਏ ਜਾਣ ਤੋਂ ਬਾਅਦ 50 ਕਿਲੋਗ੍ਰਾਮ ਦੇ ਸੋਨ ਤਗਮੇ ਦੇ ਮੈਚ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।