ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੋਂ ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ਸ਼ੁਰੂ ਕਰਨ ਵਾਲੇ ਸਨ। ਉਨ੍ਹਾਂ ਨੇ ਇਹ ਐਲਾਨ 4 ਨਵੰਬਰ ਨੂੰ ਹੀ ਕਰ ਦਿੱਤਾ ਸੀ। ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਡੱਲੇਵਾਲ ਨੂੰ ਹਿਰਾਸਤ ਵਿੱਚ ਲੈ ਲਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਕਿ ਡੱਲੇਵਾਲ ਨੂੰ ਸੋਮਵਾਰ 25-26 ਨਵੰਬਰ ਦੀ ਦਰਮਿਆਨੀ ਰਾਤ ਨੂੰ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡੱਲੇਵਾਲ ਨੇ ਕਿਸਾਨ ਮੰਗਾਂ ਦੇ ਹੱਕ ਵਿੱਚ 26 ਨਵੰਬਰ ਨੂੰ ਮਰਨ ਵਰਤ ਉੱਤੇ ਬੈਠਣ ਦਾ ਐਲਾਨ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿੱਚ ਲਿਆਂਦਾ ਗਿਆ ਭਾਰੀ ਪੁਲਿਸ ਬਲ ਡੀਐਮਸੀ ਦੇ ਬਾਹਰ ਤੈਨਾਤ ਕੀਤਾ ਗਿਆ।
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਾਰੀ ਅੰਦੋਲਨ ਨੂੰ ਅੱਗੇ ਵਧਾਉਂਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ 6 ਦਸੰਬਰ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਸੀ।