ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਹਮਲਾ ਕੀਤਾ ਹੈ। ਬਾਜਵਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਏਕਨਾਥ ਸ਼ਿੰਦੇ ਹੋ ਸਕਦੇ ਹਨ। ਦਿੱਲੀ ਦੇ ਨਤੀਜਿਆਂ ‘ਤੇ ਬੋਲਦਿਆਂ ਬਾਜਵਾ ਨੇ ਕਿਹਾ ਕਿ ਕੇਜਰੀਵਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹੁਣ ‘ਆਪ’ ਵਿੱਚ ਵੱਡੀ ਉਥਲ-ਪੁਥਲ ਹੋਵੇਗੀ।
ਬਾਜਵਾ ਉਨ੍ਹਾਂ ਕਾਂਗਰਸੀ ਆਗੂਆਂ ‘ਚ ਸ਼ਾਮਲ ਹਨ ਜੋ ਹਮੇਸ਼ਾ ‘ਆਪ’ ਨਾਲ ਕਾਂਗਰਸ ਦੇ ਗਠਜੋੜ ਦੇ ਖਿਲਾਫ ਰਹੇ ਹਨ। ਬਾਜਵਾ ਨੇ ਦਿੱਲੀ ‘ਚ ‘ਆਪ’ ਦੀ ਹਾਰ ਤੋਂ ਬਾਅਦ ਪਾਰਟੀ ਦੀ ਸੂਬਾ ਇਕਾਈ ‘ਚ ਫੁੱਟ ਦੀ ਭਵਿੱਖਬਾਣੀ ਕਰਨ ਦਾ ਦਾਅਵਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਏਕਨਾਥ ਸ਼ਿੰਦੇ ਵਾਂਗ ਬਾਗੀ ਹੋ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ ਦੇ 30 ਤੋਂ ਵੱਧ ਵਿਧਾਇਕ ਕਾਂਗਰਸ ਦੇ ਸੰਪਰਕ ਵਿੱਚ ਹਨ। ਇਹ ਵਿਧਾਇਕ ਪਾਰਟੀਆਂ ਬਦਲਣ ਲਈ ਤਿਆਰ ਹਨ।