Thursday, September 19, 2024
spot_img

ਦਿੱਲੀ ਦੇ ਕਰੋਲ ਬਾਗ ਇਲਾਕੇ ‘ਚ ਡਿੱਗੀ ਇਮਾਰਤ, ਕਈ ਲੋਕ ਦੇ ਮਲਬੇ ‘ਚ ਦੱਬੇ ਹੋਣ ਦਾ ਖਦਸ਼ਾ, ਬਚਾਅ ਕਾਰਜ ਜਾਰੀ !

Must read

ਦੇਸ਼ ਦੀ ਰਾਜਧਾਨੀ ਦਿੱਲੀ ਦੇ ਕਰੋਲ ਬਾਗ ਇਲਾਕੇ ਵਿੱਚ ਅੱਜ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਮਕਾਨ ਡਿੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਦਿੱਲੀ ਫਾਇਰ ਬ੍ਰਿਗੇਡ ਵਿਭਾਗ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ, ਜਿਸ ‘ਚ ਕੁਝ ਲੋਕਾਂ ਦੇ ਮਕਾਨ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ ਮੌਕੇ ‘ਤੇ ਜਾ ਕੇ ਲੋਕਾਂ ‘ਚ ਡਰ ਦਾ ਮਾਹੌਲ ਹੈ।
ਜਾਣਕਾਰੀ ਦੇ ਅਨੁਸਾਰ ਦਿੱਲੀ ਦੇ ਕਰੋਲ ਬਾਗ ਇਲਾਕੇ ‘ਚ ਇਕ ਮਕਾਨ ਡਿੱਗਣ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ। ਹੁਣ ਤੱਕ 7 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਕਿ ਕੁਝ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਸਥਾਨਕ ਪੁਲਿਸ ਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਬਚਾਅ ਕਾਰਜ ਚਲਾ ਰਹੀ ਹੈ। ਇਸ ਘਟਨਾ ਦੀਆਂ ਕੁਝ ਤਸਵੀਰਾਂ ਤੇਜੀ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article