ਭਾਰਤੀ ਜਨਤਾ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਸਮਾਜਿਕ ਕੰਮਾਂ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਜਤਿੰਦਰ ਸਿੰਘ ਸੈਂਟੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ । ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਆਪਣੀ ਪਾਰਟੀ ‘ਚ ਸਵਾਗਤ ਕੀਤਾ। ਸੈਂਟੀ 2013 ‘ਚ ਸ਼ਾਹਦਰਾ ਤੋਂ ਭਾਜਪਾ ਵਿਧਾਇਕ ਰਹਿ ਚੁੱਕੇ ਹਨ।
ਸ਼ੰਟੀ ਸ਼ਹੀਦ ਭਗਤ ਸਿੰਘ ਸੇਵਾ ਦਲ ਨਾਂ ਦੀ ਐਨਜੀਓ ਚਲਾਉਂਦੇ ਹਨ। ਇਸ NGO ਰਾਹੀਂ ਉਹ ਲਾਵਾਰਿਸ ਲਾਸ਼ਾਂ ਦਾ ਅੰਤਿਮ ਸੰਸਕਾਰ ਕਰਦੇ ਹਨ। ਦਿੱਲੀ ਵਿਧਾਨ ਸਭਾ ਦੇ ਮੌਜੂਦਾ ਸਪੀਕਰ ਰਾਮ ਨਿਵਾਸ ਗੋਇਲ ਸ਼ਾਹਦਰਾ ਤੋਂ ਵਿਧਾਇਕ ਹਨ। ਅੱਜ ਹੀ ਰਾਮਨਿਵਾਸ ਗੋਇਲ ਨੇ ਚੋਣ ਸਿਆਸਤ ਤੋਂ ਸੰਨਿਆਸ ਲੈਣ ਦੀ ਇੱਛਾ ਪ੍ਰਗਟਾਈ।