Monday, December 23, 2024
spot_img

ਦੀਵਾਲੀ ਤੱਕ ਕਿੱਥੇ ਪਹੁੰਚ ਜਾਵੇਗੀ ਸੋਨੇ ਦੀਆਂ ਕੀਮਤ ? ਮਾਹਰਾਂ ਵੱਲੋਂ ਇਸਨੂੰ ਖਰੀਦਣ ਬਾਰੇ ਦਿੱਤੀ ਗਈ ਇਹ ਸਲਾਹ…

Must read

ਸੋਨਾ ਦੀਆਂ ਕੀਮਤਾਂ ‘ਚ ਹੋ ਰਿਹਾ ਵਾਧਾ ਹਰ ਰੋਜ਼ ਨਵੇਂ ਰਿਕਾਰਡ ਬਣਾ ਰਿਹਾ ਹੈ। ਕੌਮਾਂਤਰੀ ਬਾਜ਼ਾਰਾਂ ‘ਚ ਸੋਨੇ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਵੱਧਦੀਆਂ ਜਾ ਰਹੀਆਂ ਹਨ। ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ‘ਚ ਸੋਨੇ ਦੀ ਕੀਮਤ 600 ਰੁਪਏ ਵਧ ਕੇ 76,950 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਈ। ਵੀਰਵਾਰ ਨੂੰ ਆਖਰੀ ਕਾਰੋਬਾਰੀ ਸੈਸ਼ਨ ‘ਚ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 76,350 ਰੁਪਏ ਪ੍ਰਤੀ 10 ਗ੍ਰਾਮ ਉਤੇ ਬੰਦ ਹੋਇਆ ਸੀ।

ਆਮ ਤੌਰ ਉਤੇ ਸ਼ਰਾਧ ਦੇ ਸਮੇਂ ਬਾਜ਼ਾਰਾਂ ‘ਚ ਸੁਸਤੀ ਛਾਈ ਰਹਿੰਦੀ ਹੈ ਕਿਉਂਕਿ ਲੋਕ ਧਾਰਮਿਕ ਆਸਥਾ ਕਾਰਨ ਖਰੀਦਦਾਰੀ ਕਰਨ ਅਤੇ ਸ਼ੁਭ ਕੰਮ ਸ਼ੁਰੂ ਕਰਨ ਤੋਂ ਗੁਰੇਜ਼ ਕਰਦੇ ਹਨ। ਹਾਲਾਂਕਿ ਸੋਨੇ ਦੀਆਂ ਕੀਮਤਾਂ ਲਗਾਤਾਰ ਚੜ੍ਹ ਰਹੀਆਂ ਹਨ। ਇਸ ਸਾਲ ਸੋਨੇ ਦੀਆਂ ਕੀਮਤਾਂ ਵਿੱਚ 27 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ ਅਤੇ ਇਹ ਹੁਣ ਤੱਕ ਦੇ ਉੱਚ ਪੱਧਰ ਉਤੇ ਪਹੁੰਚ ਗਿਆ ਹੈ। ਚਿੰਤਨ ਮਹਿਤਾ ਨੇ ਦੱਸਿਆ ਕਿ ਇਸ ਸਾਲ ਸੋਨੇ ਦੀਆਂ ਕੀਮਤਾਂ ‘ਚ 27 ਫੀਸਦੀ ਦਾ ਵਾਧਾ ਹੋਇਆ ਹੈ ਅਤੇ ਇਹ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ਉਤੇ ਪਹੁੰਚ ਗਿਆ ਹੈ।

ਸੋਨੇ ਦੀਆਂ ਕੀਮਤਾਂ ‘ਚ ਰੋਜ਼ਾਨਾ ਹੋ ਰਹੇ ਵਾਧੇ ਦੇ ਵਿਚਕਾਰ ਲੋਕਾਂ ਦੇ ਮਨ ‘ਚ ਸਵਾਲ ਹੈ ਕਿ ਧਨਤੇਰਸ ਅਤੇ ਦੀਵਾਲੀ ਤੱਕ ਸੋਨੇ ਦੀਆਂ ਕੀਮਤਾਂ ਕਿਸ ਪੱਧਰ ਤੱਕ ਜਾ ਸਕਦੀਆਂ ਹਨ। ਕੀ ਸੋਨੇ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਰਹੇਗਾ ਜਾਂ ਇਸ ਦੀਆਂ ਕੀਮਤਾਂ ਵਿਚ ਥੋੜ੍ਹੀ ਗਿਰਾਵਟ ਆਵੇਗੀ ?

ਐਚਡੀਐਫਸੀ ਸਕਿਓਰਿਟੀਜ਼ ਦੇ ਕਮੋਡਿਟੀ ਹੈੱਡ ਅਨੁਜ ਗੁਪਤਾ ਨੇ ਕਿਹਾ ਕਿ ਅਮਰੀਕਾ ‘ਚ ਵਿਆਜ ਦਰਾਂ ‘ਚ ਕਟੌਤੀ ਤੋਂ ਬਾਅਦ ਸੋਨੇ ਦੀ ਕੀਮਤ ਵਧੀ ਹੈ ਅਤੇ ਹੋਰ ਵਿਆਜ ਦਰਾਂ ‘ਚ ਕਟੌਤੀ ਕੀਤੀ ਜਾਣੀ ਹੈ, ਇਸ ਲਈ ਸੋਨੇ ਦੀਆਂ ਕੀਮਤਾਂ ‘ਚ ਵਾਧਾ ਜਾਰੀ ਰਹਿ ਸਕਦਾ ਹੈ। ਇਸ ਤੋਂ ਇਲਾਵਾ ਡਾਲਰ ਇੰਡੈਕਸ ਦੇ ਕਮਜ਼ੋਰ ਹੋਣ ਨਾਲ ਵੀ ਸੋਨੇ ਨੂੰ ਫਾਇਦਾ ਹੁੰਦਾ ਹੈ। ਹਾਲਾਂਕਿ ਅਨੁਜ ਗੁਪਤਾ ਨੇ ਕਿਹਾ ਕਿ ਦੀਵਾਲੀ ਤੱਕ ਸੋਨੇ ਦੀਆਂ ਕੀਮਤਾਂ 75000 ਤੋਂ 76000 ਦੇ ਦਾਇਰੇ ਵਿਚ ਰਹਿਣਗੀਆਂ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 92000 ਤੋਂ 95000 ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article