ਲੁਧਿਆਣਾ, 19 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਹਨ੍ਹਾਂ ਦੇ ਬੇਟੇ ਹਰਪ੍ਰੀਤ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਹਸਪਤਾਲ ਵਿਚ ਦਾਖਲ ਸਨ। ਅੱਜ ਉਹਨ੍ਹਾਂ ਨੇ ਸਵੇਰੇ ਅੰਤਿਮ ਸਾਹ ਲਏ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਬੜੇ ਹੀ ਦੁਖੀ ਮਨ ਨਾਲ ਦੱਸਣਾ ਪੈ ਰਿਹਾ ਹੈ ਕਿ ਸਾਡੇ ਸਭ ਦੇ ਹਰਮਨ ਪਿਆਰੇ ਤੇ ਹਰਦਿਲ ਅਜੀਜ ਹਰਪ੍ਰੀਤ ਸਿੰਘ ਸ਼ਿਵਾਲਿਕ ਸਾਡੇ ਵਿਚਕਾਰ ਨਹੀਂ ਰਹੇ। ਸਾਨੂੰ ਸਦਾ ਲਈ ਛੱਡ ਕੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਪਰਮਾਤਮਾ ਅੱਗੇ ਅਰਦਾਸ ਹੈ ਕਿ ਉਨਾਂ ਦੀ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਚ ਨਿਵਾਸ ਬਖਸ਼ੇ ਪਿਛੇ ਸ਼ਿਵੀਲਿਕ ਪਰਿਵਾਰ ਤੇ ਸਾਨੂੰ ਸਭ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।