ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਅੱਜ ਅਚਾਨਕ ਸਿਹਤ ਵਿਗੜ ਗਈ। ਦੱਸ ਦੇਈਏ ਕਿ ਉਹ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਗਰਮੀ ਕਾਰਨ ਚੱਕਰ ਆ ਗਿਆ ਤੇ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਸਥਿਤੀ ਖ਼ਤਰੇ ਤੋਂ ਬਾਹਰ ਹੈ।