Friday, November 22, 2024
spot_img

ਪਲਾਸਟਿਕ ਦੇ ਸਮਾਨ ਦੀ ਵਰਤੋਂ ਕਰ ਰਹੇ ਦੁਕਾਨਦਾਰ ਹੋ ਜਾਣ ਸਾਵਧਾਨ, ਨਹੀਂ ਕੱਟੇ ਜਾਣਗੇ ਚਲਾਨ

Must read

ਹੁਸ਼ਿਆਰਪੁਰ, 28 ਜੂਨ : ਨਗਰ ਨਿਗਮ ਦੇ ਕਮਿਸ਼ਨਰ ਅਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਸੰਦੀਪ ਤਿਵਾਰੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਕਮਿਸ਼ਨਰ ਅਮਨਦੀਪ ਕੌਰ ਨੇ ਦੱਸਿਆ ਕਿ ਜੋ ਦੁਕਾਨਦਾਰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰ ਰਹੇ ਹਨ। ਉਹਨਾਂ ਦੇ ਅੱਜ ਚਲਾਨ ਕੱਟੇ ਗਏ ਅਤੇ ਨਾਲ ਹੀ ਉਹਨਾਂ ਵੱਲੋਂ ਜੋ ਪਲਾਸਟਿਕ ਦੇ ਲਿਫਾਫੇ ਅਤੇ ਹੋਰ ਸਮਾਨ ਵਰਤਿਆ ਜਾ ਰਿਹਾ ਸੀ, ਉਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਉਹਨਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ। ਇਸ ਮੌਕੇ ਉਹਨਾਂ ਕਿਹਾ ਕਿ ਜੋ ਦੁਕਾਨਦਾਰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰੇਗਾ, ਉਹਨਾਂ ਦੇ ਚਲਾਨ ਕੱਟੇ ਜਾਣਗੇ। ਇਸ ਮੌਕੇ ਉਹਨਾਂ ਨਾਲ ਪ੍ਰਦੂਸ਼ਣ ਬੋਰਡ ਦੇ ਅਫਸਰ ਵੀ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article