ਸਹੁੰ ਚੁੱਕਣ ਤੋਂ ਅਗਲੇ ਦਿਨ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਚਾਰ ਫੀਸਦੀ ਦਾ ਵਾਧਾ ਕੀਤਾ ਹੈ। ਇਹ ਫੈਸਲਾ 1 ਜੁਲਾਈ 2023 ਤੋਂ ਲਾਗੂ ਹੋਵੇਗਾ। ਮੰਗਲਵਾਰ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਇਹ ਫੈਸਲਾ ਸੋਮਵਾਰ ਸ਼ਾਮ ਨੂੰ ਦੂਜੀ ਵਾਰ ਬਣੀ ਸਿੱਕਮ ਕ੍ਰਾਂਤੀਕਾਰੀ ਮੋਰਚਾ (SKM) ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਕੀਤੀ।
ਅਧਿਕਾਰੀਆਂ ਨੇ ਦੱਸਿਆ ਕਿ ਚਾਰ ਫੀਸਦੀ ਦੇ ਵਾਧੇ ਨਾਲ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਵਧ ਕੇ 46 ਫੀਸਦੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਡੀਏ ਵਿੱਚ ਵਾਧੇ ਨਾਲ ਚਾਲੂ ਵਿੱਤੀ ਸਾਲ ਵਿੱਚ ਸਰਕਾਰੀ ਖਜ਼ਾਨੇ ’ਤੇ 174.6 ਕਰੋੜ ਰੁਪਏ ਦਾ ਬੋਝ ਪਵੇਗਾ।