ਪੁਣੇ ਵਿੱਚ ਗਣਪਤੀ ਉਤਸਵ ਮੌਕੇ ਐਡਵੋਕੇਟ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਨ ਵਾਲੇ ਪੰਡਾਲ ‘ਤੇ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੁਣੇ ਦੀ ਸਿੱਖ ਸੰਗਤ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪੰਡਾਲ ਪੁਣੇ ਸ਼ਹਿਰ ਦੇ ਕੈਂਪ ਏਰੀਏ ਵਿੱਚ ਗਣਪਤੀ ਪੂਜਾ ਲਈ ਬਣਾਇਆ ਗਿਆ ਹੈ, ਜੋ ਬਿਲਕੁਲ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪੁਣੇ ਸ਼ਹਿਰ ਦੇ ਕੈਂਪ ਏਰੀਆ `ਚ ਗਣਪਤੀ ਪੂਜਾ ਲਈ ਇਹ ਪੰਡਾਲ ਬਣਾਇਆ ਗਿਆ ਹੈ, ਜੋ ਬਿਲਕੁਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ਉੱਤੇ ਹੈ। ਉਨ੍ਹਾਂ ਕਿਹਾ ਪੁਣੇ ਦੀ ਸਿੱਖ ਸੰਗਤ ਅਨੁਸਾਰ ਇਸ ਕੰਮ ਵਿੱਚ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੈਂਪ ਏਰੀਆ ਦੀ ਪ੍ਰਬੰਧਕ ਕਮੇਟੀ ਵੱਲੋਂ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ ਜੋ ਹੋਰ ਵੀ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਵਲੋਂ ਜਾਣਬੁਝ ਕਿ ਸਿੱਖ ਧਰਮ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੀ ਨਕਲ ਕੀਤੀ ਜਾਂਦੀ ਹੈ, ਜਿਸ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।