ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਅਤੇ ਸ਼ਿਵ ਸੈਨਾ ਪੰਜਾਬ ਦੇ ਆਗੂ ਅਮਿਤ ਅਰੋੜਾ ਨੂੰ ਐਤਵਾਰ ਨੂੰ ਲੁਧਿਆਣਾ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਅੱਜ ਸਵੇਰ ਤੋਂ ਹੀ ਦੋਵਾਂ ਆਗੂਆਂ ਦੇ ਘਰਾਂ ਦੇ ਬਾਹਰ ਚੱਕਰ ਲਗਾ ਰਹੀਆਂ ਹਨ। ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਦੋਵਾਂ ਆਗੂਆਂ ਨੂੰ ਘਰੋਂ ਬਾਹਰ ਨਾ ਨਿਕਲਣ ਦੇ ਸਖ਼ਤ ਹੁਕਮ ਦਿੱਤੇ ਹਨ।
ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਦੋਵੇਂ ਆਗੂਆਂ ਨੂੰ ਖਤਰਾ ਹੈ। ਪੁਲਿਸ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਵਾਂ ਨੇਤਾਵਾਂ ਦੀ ਜਾਨ ਨੂੰ ਖ਼ਤਰਾ ਹੈ, ਇਸ ਲਈ ਉਨ੍ਹਾਂ ਦੋਵਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਜਦੋਂਕਿ ਗੁਰਸਿਮਰਨ ਸਿੰਘ ਮੰਡ ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਸਖ਼ਤ ਵਿਰੋਧ ਕਰ ਰਹੇ ਹਨ।