Thursday, January 23, 2025
spot_img

ਪੈਰਿਸ ਉਲਪਿੰਕ 2024 : ਭਾਰਤ ਨੂੰ ਵੱਡਾ ਝਟਕਾ, ਪਹਿਲਵਾਨ ਵਿਨੇਸ਼ ਫੋਗਾਟ ਫਾਈਨਲ ਮੈਚ ਤੋਂ ਪਹਿਲਾਂ ਹੀ ਹੋਈ ਬਾਹਰ, ਜਾਣੋ

Must read

ਪੈਰਿਸ ਓਲੰਪਿਕ 2024 ‘ਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ਦੇ ਫਾਈਨਲ ਮੈਚ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਫਾਈਨਲ ਤੋਂ ਪਹਿਲਾਂ ਹੀ ਅਯੋਗ ਕਰਾਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਉਸ ਨੇ ਸੈਮੀਫਾਈਨਲ ‘ਚ ਕਿਊਬਾ ਦੀ ਲੋਪੇਜ਼ ਗੁਜ਼ਮੈਨ ਨੂੰ 5-0 ਨਾਲ ਹਰਾਇਆ। ਉਹ ਓਲੰਪਿਕ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣੀ।
ਭਾਰਤੀ ਓਲੰਪਿਕ ਸੰਘ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਹੈ। ਐਸੋਸੀਏਸ਼ਨ ਨੇ ਕਿਹਾ ਭਾਰਤੀ ਦਲ ਇਸ ਗੱਲ ਤੋਂ ਦੁਖੀ ਹੈ ਕਿ ਵਿਨੇਸ਼ ਫੋਗਾਟ ਨੂੰ ਮਹਿਲਾ ਕੁਸ਼ਤੀ ਦੇ 50 ਕਿਲੋ ਵਰਗ ‘ਚੋਂ ਅਯੋਗ ਕਰਾਰ ਦਿੱਤਾ ਗਿਆ ਹੈ। ਟੀਮ ਵੱਲੋਂ ਰਾਤ ਭਰ ਕੀਤੇ ਗਏ ਵਧੀਆ ਯਤਨਾਂ ਦੇ ਬਾਵਜੂਦ ਅੱਜ ਸਵੇਰੇ ਉਸ ਦਾ ਭਾਰ 50 ਕਿਲੋ ਤੋਂ ਕੁਝ ਗ੍ਰਾਮ ਵੱਧ ਸੀ। ਟੀਮ ਇਸ ਸਮੇਂ ਕੋਈ ਹੋਰ ਟਿੱਪਣੀ ਨਹੀਂ ਕਰੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article