Friday, April 19, 2024
spot_img

ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਮੌਕੇ ਵੱਡੀਆਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ

Must read

ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਨੂੰ ਅੱਜ ਯਾਨੀ 10 ਮਾਰਚ 2024 ਨੂੰ ਪੂਰਾ ਇੱਕ ਸਾਲ ਹੋ ਗਿਆ। ਅੱਜ ਉਨ੍ਹਾਂ ਦੀ ਪਹਿਲੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਮਨਾਈ ਗਈ। ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦਾ ਭੋਗ ਪਾਇਆ ਗਿਆ। ਦੁਪਹਿਰ 12 ਵਜੇ ਭੇਟ ਕੀਤੀ ਗਈ।

ਇਸ ਮੌਕੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਹਰਿਆਣਾ ਓਮ ਪ੍ਰਕਾਸ਼ ਚੌਟਾਲਾ, ਪਰਮਜੀਤ ਸਿੰਘ ਸਰਨਾ ਪ੍ਰਧਾਨ ਅਕਾਲੀ ਦਲ ਬਾਦਲ ਦਿੱਲੀ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਤਜਿੰਦਰ ਸਿੰਘ ਮਿੱਡੂ ਖੇੜਾ, ਜਗਜੀਤ ਸਿੰਘ ਹਨੀ ਫੱਤਣਵਾਲਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਹਰਦੀਪ ਸਿੰਘ ਆਦਿ ਹਾਜ਼ਰ ਸਨ | ਸਮਾਗਮ ਵਿੱਚ ਡਿੰਪੀ ਢਿੱਲੋਂ ਸਮੇਤ ਵੱਖ-ਵੱਖ ਵੱਡੀਆਂ ਸ਼ਖ਼ਸੀਅਤਾਂ ਨੇ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article