Sunday, October 6, 2024
spot_img

ਪੰਚਾਇਤੀ ਚੋਣਾਂ ‘ਚ ਨਾਮਜ਼ਦਗੀਆਂ ਦੌਰਾਨ ਦੋ ਧੜਿਆਂ ‘ਚ ਝੜਪ, ਚੱਲੀਆਂ ਗੋਲੀਆਂ, ਕਾਂਗਰਸੀ ਨੇਤਾ ਜ਼ਖਮੀ

Must read

ਫਿਰੋਜ਼ਪੁਰ, 1 ਅਕਤੂਬਰ : ਪੰਚਾਇਤ ਚੋਣਾਂ ਨੂੰ ਲੈਕੇ ਫਿਰੋਜ਼ਪੁਰ ਤੋਂ ਇੱਕ ਵੱਡੀ ਖਬਰ ਆ ਰਹੀ ਹੈ। ਜ਼ਿਲੇ ਫਿਰੋਜ਼ਪੁਰ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਫਿਰੋਜ਼ਪੁਰ ਦੇ ਪਿੰਡ ਜੀਰਾ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧੜਿਆਂ ਵਿੱਚ ਝੜਪ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਝੜਪ ਦੌਰਾਨ ਦੋਵਾਂ ਧੜਿਆਂ ਨੇ ਇਕ ਦੂਜੇ ‘ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ।
ਮਿਲੀ ਅਨੁਸਾਰ ਜੀਰਾ ਦੇ ਸਾਵਨ ਮਾਲ ਸਕੂਲ ਵਿੱਚ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਚੱਲ ਰਹੀ ਸੀ। ਇਸੇ ਦੌਰਾਨ ਦੋਵਾਂ ਧੜਿਆਂ ਵਿੱਚ ਝੜਪ ਹੋ ਗਈ ਅਤੇ ਮਾਹੌਲ ਤਣਾਅਪੂਰਨ ਹੋ ਗਿਆ। ਜਿਸ ਤੋਂ ਬਾਅਦ ਦੋਵੇਂ ਧੜੇ ਹਮਲਾਵਰ ਹੋ ਗਏ ਅਤੇ ਇਕ-ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਅਨੁਸਾਰ ਝੜਪ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਕੁਲਬੀਰ ਜੀਰਾ ਵੀ ਜ਼ਖ਼ਮੀ ਹੋ ਗਏ। ਜੀਰਾ ਨੇ ਵਿਧਾਇਕ ‘ਤੇ ਧਮਕੀਆਂ ਦੇਣ ਦਾ ਵੀ ਦੋਸ਼ ਲਾਇਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article