Friday, November 15, 2024
spot_img

ਪੰਚਾਇਤੀ ਚੋਣਾਂ ਨੂੰ ਲੈ ਹਾਈਕੋਰਟ ‘ਚ 700 ਦੇ ਕਰੀਬ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਅੱਜ, ਆ ਸਕਦਾ ਹੈ ਵੱਡਾ ਫੈਸਲਾ !

Must read

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ (ਸੋਮਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਰੀਬ 250 ਪੰਚਾਇਤਾਂ ਦੀਆਂ ਚੋਣਾਂ ‘ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਵੀ ਕਤਲ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article