ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮੋਹਾਲੀ ਵਿਚ 6 ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੀ ਹੱਤਿਆ ਦੇ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਗਾਇਕ ਨਵਜੋਤ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਗ੍ਰਿਫਤਾਰੀ ਤੋਂ ਬਾਅਦ ਖੁਲਾਸਾ ਹੋਇਆ ਕਿ ਗਾਇਕ ਦੀ ਕਾਰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੇ ਕਤਲ ਵਿੱਚ ਅਭਿਸ਼ੇਕ ਉਰਫ਼ ਰਜਤ ਅਤੇ ਸੌਰਭ ਨਾਮ ਦੇ ਦੋ ਨੌਜਵਾਨ ਸ਼ਾਮਲ ਸਨ। ਜਿਸ ‘ਚੋਂ ਸੌਰਵ ਦੀ ਮੌਤ ਹੋ ਗਈ ਹੈ ਅਤੇ ਰਜਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਗਾਇਕ ਨਵਜੋਤ ਸਿੰਘ ਵਿਰਕ 28 ਮਈ 2018 ਨੂੰ ਡੇਰਾਬੱਸੀ ਦੇ ਪਿੰਡ ਬੇਹੜਾ ਤੋਂ ਮਿਊਜ਼ਿਕ ਕਲਾਸ ਵਿੱਚ ਜਾਣ ਲਈ ਰਵਾਨਾ ਹੋਇਆ ਸੀ। ਉਸ ਨੇ 11 ਵਜੇ ਫੋਨ ਕਰਕੇ ਆਪਣੀ ਮਾਂ ਨੂੰ ਦੱਸਿਆ ਕਿ ਉਹ ਸੰਗੀਤ ਦੀ ਕਲਾਸ ਤੋਂ ਡੇਰਾਬੱਸੀ ਵਾਪਸ ਆ ਗਿਆ ਹੈ। ਉਹ ਕੁਝ ਸਮੇਂ ਬਾਅਦ ਘਰ ਪਹੁੰਚ ਜਾਵੇਗਾ ਪਰ 12 ਵਜੇ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੋਨ ਕਰਨਾ ਸ਼ੁਰੂ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ। ਇਸ ‘ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।