Saturday, July 27, 2024
spot_img

ਪੰਜਾਬੀ ਗਾਇਕ ਮਨਕੀਰਤ ਔਲਖ ਦੀ ਹੋਈ ਰੇਕੀ, 3 ਨੌਜਵਾਨਾਂ ਨੇ ਕੀਤਾ 2 ਕਿਲੋਮੀਟਰ ਤੱਕ ਪਿੱਛਾ

Must read

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਗਾਇਕਾਂ ਤੇ ਅਦਾਕਾਰਾਂ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਪੰਜਾਬੀ ਗਾਇਕ ਮਨਕੀਰਤ ਔਲਖ ਦੀ ਦੇਰ ਰਾਤ ਮੁਹਾਲੀ ਵਿਖੇ ਰੇਕੀ ਕੀਤੀ ਗਈ। ਇਸ ਮਾਮਲੇ ਵਿੱਚ ਬਕਾਇਦਾ ਸੀਸੀਟੀਵੀ ਵੀ ਸਾਹਮਣੇ ਆਈ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਤਿੰਨ ਨੌਜਵਾਨ ਮਨਕੀਰਤ ਔਲਖ ਦਾ ਪਿੱਛਾ ਕਰਦੇ ਹੋਏ ਨਜ਼ਰ ਆਏ। ਦੱਸਿਆ ਜਾ ਰਿਹਾ ਹੈ ਕੀ ਮਨਕੀਰਤ ਔਲਖ ਦੀ ਰੇਕੀ ਕਰਦੀਆਂ ਗੱਡੀਆਂ ਤੇ ਇੱਕ ਬਾਈਕ CCTV ‘ਚ ਕੈਦ ਹੋਈਆਂ ਹਨ।

ਦੱਸ ਦਈਏ ਕਿ ਸਿੱਧੂ ਮੁਸੇਵਾਲਾ ਦੀ ਮੌਤ ਤੋਂ ਬਾਅਦ ਮਨਕੀਰਤ ਔਲਖ ਲਗਾਤਾਰ ਵਿਵਾਦਾਂ ਵਿੱਚ ਚੱਲ ਰਹੇ ਹਨ। NIA ਵੱਲੋਂ ਵੀ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ ਗਈ ਸੀ ਇਸਤੋਂ ਇਲਾਵਾ ਮਾਰਚ 2023 ਵਿੱਚ ਮਨਕੀਰਤ ਨੂੰ ਮੁਹਾਲੀ ਹਵਾਈ ਅੱਡੇ ਤੋਂ ਦੁਬਈ ਦੀ ਫਲਾਇਟ ਲੈਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article