Tuesday, December 24, 2024
spot_img

ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਸਦਨ ‘ਚ ਪੇਸ਼

Must read

ਅੱਜ (ਮੰਗਲਵਾਰ) ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਸਦਨ ਵਿੱਚ ਪੇਸ਼ ਕੀਤਾ ਗਿਆ। ਉਨ•ਾਂ ਕਿਹਾ ਕਿ ਉਨ•ਾਂ ਨੇ ਪ੍ਰਸਤਾਵ ਦਿੱਤਾ ਹੈ ਕਿ ਬਿੱਲ ਨੂੰ ਤੁਰੰਤ ਵਿਚਾਰਿਆ ਜਾਵੇ।

ਉਨ੍ਹਾਂ ਕਿਹਾ ਕਿ ਸੌਖੇ ਸ਼ਬਦਾਂ ਵਿਚ ਕਹੀਏ ਤਾਂ ਇਹ ਐਨ.ਓ.ਸੀ. ਬਿੱਲ ਹੈ। ਜਿਹੜੀਆਂ ਕਲੋਨੀਆਂ ਬਣੀਆਂ ਸਨ, ਪਰ ਬਾਅਦ ਵਿੱਚ ਪਤਾ ਲੱਗਾ ਕਿ ਉਹ ਗ਼ੈਰ-ਕਾਨੂੰਨੀ ਹਨ। ਇਨ੍ਹਾਂ ਵਿੱਚ ਕੋਈ ਮੀਟਰ ਨਹੀਂ ਲੱਗੇ ਹਨ, ਨਾ ਹੀ ਪਾਣੀ ਦਾ ਕੁਨੈਕਸ਼ਨ ਹੈ। ਨਾਲ ਹੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਦੀ ਪੁਲਿਸ ਹਿਰਾਸਤ ਇੰਟਰਵਿਊ ਅਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮੁੱਦੇ ਉਠਾਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article