Friday, July 26, 2024
spot_img

ਪੰਜਾਬ ‘ਚ ਅੱਜ 18 ਉਮੀਦਵਾਰ ਕਰਨਗੇ ਨਾਮਜ਼ਦਗੀ ਕਾਗਜ਼ ਦਾਖਲ

Must read

ਚੰਡੀਗੜ੍ਹ, 10 ਮਈ 2024 – ਪੰਜਾਬ ਵਿੱਚ ਚੋਣ ਮੈਦਾਨ ਵਿੱਚ ਕੁੱਦਣ ਵਾਲੇ ਆਗੂਆਂ ਲਈ ਇਸ ਵਾਰ ਅਕਸ਼ੈ ਤ੍ਰਿਤੀਆ ਖਾਸ ਬਣ ਗਈ ਹੈ। ਅੱਜ 10 ਮਈ ਨੂੰ ਜ਼ਿਆਦਾਤਰ ਸਿਆਸੀ ਪਾਰਟੀਆਂ ਨਾਲ ਸਬੰਧਤ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਨ੍ਹਾਂ ਵਿੱਚ ਭਾਜਪਾ ਦੇ ਸਭ ਤੋਂ ਵੱਧ 6 ਉਮੀਦਵਾਰ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਅਕਸ਼ੈ ਤ੍ਰਿਤੀਆ ‘ਤੇ ਕੀਤਾ ਗਿਆ ਕੋਈ ਵੀ ਸ਼ੁਭ ਕੰਮ ਹਮੇਸ਼ਾ ਸਫਲਤਾ ਪ੍ਰਾਪਤ ਕਰਦਾ ਹੈ।

ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਸੂਬੇ ਦੀਆਂ ਲਗਭਗ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਨਾਮਜ਼ਦਗੀਆਂ ਲਈ ਅਕਸ਼ੈ ਤ੍ਰਿਤੀਆ ਦਾ ਸ਼ੁਭ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਪੰਜਾਬ ਭਰ ਦੇ ਆਗੂ ਜੋਤਿਸ਼ ਦੁਆਰਾ ਦਰਸਾਏ ਸ਼ੁਭ ਸਮੇਂ ‘ਤੇ ਹੀ ਨਾਮਜ਼ਦਗੀਆਂ ਦਾਖਲ ਕਰਦੇ ਹਨ। ਚੋਣਾਂ ਦੇ ਵਿਚਕਾਰ ਆਈ ਅਕਸ਼ੈ ਤ੍ਰਿਤੀਆ ਨੂੰ ਵੀ ਨੇਤਾਵਾਂ ਨੇ ਜਬਤ ਕਰ ਲਿਆ ਹੈ।

ਅੱਜ ਯਾਨੀ ਸ਼ੁੱਕਰਵਾਰ ਨੂੰ ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੁੱਲ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਭਾਜਪਾ ਉਮੀਦਵਾਰਾਂ ਦੇ ਨਾਲ ਕੇਂਦਰੀ ਮੰਤਰੀਆਂ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਸਭ ਤੋਂ ਪਹਿਲਾਂ ਸਵੇਰੇ 11.30 ਵਜੇ ਜਲੰਧਰ ਪਹੁੰਚਣਗੇ। ਇਸ ਤੋਂ ਬਾਅਦ ਸ਼ੇਖਾਵਤ ਹੁਸ਼ਿਆਰਪੁਰ ‘ਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਵਾਉਣਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣਗੇ।

ਇਸੇ ਤਰ੍ਹਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰੈਨਾ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਅਖੀਰ ਭਾਜਪਾ ਦੇ ਸੀਨੀਅਰ ਆਗੂ ਜੈ ਸ਼ੰਕਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ।

ਪੰਜਾਬ ਦੇ ਜਲੰਧਰ ‘ਚ ਅੱਜ 4 ਪਾਰਟੀਆਂ ਦੇ ਆਗੂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਪਹਿਲਾ ਨਾਮ ਰਿੰਕੂ ਦਾ ਹੈ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ: ਰਾਜ ਕੁਮਾਰ ਅਤੇ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ, ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਅਤੇ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੱਧੂ ਵੀ ਅੱਜ ਅਕਸ਼ੈ ਤ੍ਰਿਤੀਆ ਮੌਕੇ ਆਪਣੇ ਨਾਮਜ਼ਦਗੀ ਪੱਤਰ ਭਰਨਗੇ। ਇਸੇ ਤਰ੍ਹਾਂ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐਨਕੇ ਸ਼ਰਮਾ, ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਰੰਧਾਵਾ ਵੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ।

ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਡਾ: ਅਮਰ ਸਿੰਘ, ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਜਤਿੰਦਰ ਸਿੰਘ ਬਿੱਟੂ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article