ਪੰਜਾਬ ‘ਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਹੈ। ਇਸੇ ਸਿਲਸਿਲੇ ਵਿੱਚ ਪੰਜਾਬ ਸਰਕਾਰ ਨੇ ਦੋ ਹੋਰ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਦੇ ਕੇ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਸਰਕਾਰ ਨੇ ਅੰਮ੍ਰਿਤਸਰ ਉੱਤਰੀ ਅਤੇ ਮਜੀਠਾ ਵਿੱਚ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ, ਜਿਸ ਵਿੱਚ ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਉੱਤਰੀ ਅਤੇ ਤਲਬੀਰ ਸਿੰਘ ਗਿੱਲ ਨੂੰ ਮਜੀਠਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।





