ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਵੋਟਿੰਗ ਦਾ ਸਮਾਂ ਖਤਮ ਹੋ ਗਿਆ ਹੈ। ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 4 ਵਜੇ ਖਤਮ ਹੋ ਗਈ ਹੈ। ਸਾਰੇ ਬੂਥਾਂ ਦੇ ਗੇਟ ਬੰਦ ਕਰ ਦਿੱਤੇ ਗਏ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਦੁਪਹਿਰ 3 ਵਜੇ ਤੱਕ 55 ਫੀਸਦੀ ਵੋਟਿੰਗ ਹੋ ਚੁੱਕੀ ਸੀ।