ਪੰਜਾਬ ‘ਚ ਬਿਜਲੀ ਦੀਆਂ ਦਰਾਂ ‘ਚ ਵਾਧਾ ਕੀਤਾ ਗਿਆ ਹੈ। 0 ਤੋਂ 100 ਯੂਨਿਟ ਤੱਕ 70 ਪੈਸੇ ਪ੍ਰਤੀ ਯੂਨਿਟ ਵਾਧਾ ਹੋਇਆ ਹੈ। ਇਸ ਦੇ ਨਾਲ ਹੀ 300 ਤੋਂ ਉੱਪਰ 45 ਪੈਸੇ ਪ੍ਰਤੀ ਯੂਨਿਟ ਵਾਧਾ ਹੋਇਆ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਇੱਕ ਸਰਕੂਲਰ ਜਾਰੀ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਨਵਾਂ ਟੈਰਿਫ 16.05.2023 ਤੋਂ 31.03.2024 ਤੱਕ ਲਾਗੂ ਰਹੇਗਾ।