ਪੰਜਾਬ ਵਿੱਚ ਆਉਣ ਵਾਲੇ ਦੋ ਤਿੰਨ ਦਿਨਾਂ ‘ਚ ਬਰਸਾਤ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਕਿਉਂਕਿ ਮਾਨਸੂਨ ਦੀ ਰਫ਼ਤਾਰ ਮੱਠੀ ਹੋਣੀ ਸ਼ੁਰੂ ਹੋ ਗਈ ਹੈ। ਹਾਲ ਇਹ ਕੀ ਆਉਣ ਵਾਲੇ ਦੋ ਦਿਨਾਂ ‘ਚ ਨਮੀ ਵਧ ਜਾਵੇਗੀ, ਜਿਸ ਨਾਲ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਪਵੇਗਾ। ਜਦਕਿ ਮੌਸਮ ਵਿਭਾਗ ਵਲੋਂ ਮੀਂਹ ਦਾ ਕੋਈ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਦੋ ਦਿਨ ਤੋਂ ਬਾਅਦ 11 ਜੁਲਾਈ ਨੂੰ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਤਾਪਮਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸੋਮਵਾਰ ਸ਼ਾਮ ਨੂੰ ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ ਦਰਜ ਕੀਤਾ ਗਿਆ, ਜੋ ਕਿ 40 ਡਿਗਰੀ ਰਿਹਾ। ਜਦਕਿ ਫਰੀਦਕੋਟ ਵਿੱਚ 38.2 ਡਿਗਰੀ, ਬਠਿੰਡਾ ਵਿੱਚ 37 ਅਤੇ ਗੁਰਦਾਸਪੁਰ ਵਿੱਚ 36 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਖ਼ਬਰ ਨਹੀਂ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਨਾਲ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।
ਮੌਸਮ ਵਿਭਾਗ ਤੋਂ ਜਾਣਕਾਰੀ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਫਿਰ ਵੀ ਪੰਜਾਬ ਵਿੱਚ 11 ਅਤੇ 12 ਜੁਲਾਈ ਨੂੰ ਆਮ ਮੀਂਹ ਪੈਣ ਦੀ ਸੰਭਾਵਨਾ ਹੈ। 11 ਜੁਲਾਈ ਨੂੰ ਕੁਝ ਥਾਵਾਂ ‘ਤੇ ਅਤੇ 12 ਜੁਲਾਈ ਨੂੰ ਜ਼ਿਆਦਾਤਰ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸ ਨਾਲ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਪਵੇਗਾ।