ਦਿ ਸਿਟੀ ਹੈੱਡ ਲਾਈਨਸ
ਲੋਕ ਸਭਾ ਦੀਆਂ ਆਮ ਚੋਣਾਂ 2024 ਤੋਂ ਪਹਿਲਾਂ ਇੱਕ ਵਾਰ ਫਿਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਫਿਰ ਤੋਂ ਹੱਥ ਮਿਲਾਉਣ ਜਾ ਰਹੀ ਹਨ। ਪੰਜਾਬ ਵਿੱਚ ਦੋਵੇਂ ਪਾਰਟੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਜਿੱਤ ਲਈ ਸੰਘਰਸ਼ ਕਰ ਰਹੀਆਂ ਹਨ। ਅਜਿਹੇ ‘ਚ ਜੇਕਰ ਦੋਵੇਂ ਇਕੱਠੇ ਚੋਣਾਂ ਲੜਦੇ ਹਨ ਤਾਂ ਉਨ੍ਹਾਂ ਨੂੰ ਫਾਇਦਾ ਹੋ ਸਕਦਾ ਹੈ।
ਲੋਕ ਸਭਾ ਦੀਆਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 400 ਸੀਟਾਂ ਦੇ ਟੀਚੇ ਨੂੰ ਪਾਰ ਕਰਨ ਦੇ ਨਾਅਰੇ ਨੂੰ ਹਕੀਕਤ ਵਿੱਚ ਲਿਆਉਣ ਲਈ ਭਾਜਪਾ ਨੇ ਖੇਤਰੀ ਪਾਰਟੀਆਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਸਾਰੀਆਂ ਖੇਤਰੀ ਪਾਰਟੀਆਂ ਨੂੰ ਐਨਡੀਏ ਵਿੱਚ ਸ਼ਾਮਲ ਕਰਨ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਅਸਰ ਪੰਜਾਬ ਵਿੱਚ ਜਲਦ ਦੇਖਣ ਨੂੰ ਮਿਲ ਰਿਹਾ ਹੈ। ਭਾਜਪਾ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਦਸ ਦੇਈਏ ਕਿ ਕਿਸਾਨਾਂ ਦੇ ਵਿਰੋਧ ਦੇ ਬਾਅਦ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਐਨਡੀਏ ਨਾਲੋਂ ਆਪਣਾ ਨਾਤਾ ਤੋੜ ਲਿਆ ਸੀ।ਲੇਕਿਨ ਹੁਣ ਫਿਰ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਇੱਕ ਦੂਜੇ ਨਾਲ ਹੱਥ ਮਿਲਾਉਣ ਦੀ ਚਰਚਾ ਚੱਲ ਰਹੀ ਹੈ।
ਸੂਤਰਾਂ ਦੀ ਮੰਨੀਏ ਤਾਂ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਵਿਚ ਗਠਜੋੜ ਲਈ ਭਾਜਪਾ ਦੇ ਇਕ ਸੀਨੀਅਰ ਅਧਿਕਾਰੀ ਨਾਲ ਗੱਲਬਾਤ ਕੀਤੀ ਹੈ। ਸੂਤਰਾਂ ਦੀ ਮੰਨੀਏ ਤਾਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋ ਸਕਦਾ ਹੈ। ਭਾਜਪਾ ਸ਼ੋਰਮਣੀ ਅਕਾਲੀ ਦਲ ਬਾਦਲ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਕਰ ਸਕਦੀ ਹੈ। 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਅਕਾਲੀ ਦਲ ਇੱਕ ਵਾਰ ਫਿਰ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜਨ ਦੇ ਮੂਡ ਵਿੱਚ ਹੈ। ਦੱਸ ਦੇਈਏ ਕਿ ਦੋਵਾਂ ਪਾਰਟੀਆਂ ਵਿਚਾਲੇ ਪਹਿਲਾ ਗਠਜੋੜ 1996 ‘ਚ ਹੋਇਆ ਸੀ। ਪਰ ਕਿਸਾਨ ਅੰਦੋਲਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਭਾਜਪਾ ਦਾ ਸਾਥ ਛੱਡ ਦਿੱਤਾ ਸੀ।
1996 ਵਿੱਚ ਦੋਵਾਂ ਪਾਰਟੀਆਂ ਦੇ ਗਠਜੋੜ ਤੋਂ ਬਾਅਦ, ਉਹ ਹਮੇਸ਼ਾ ਇਕੱਠੇ ਚੋਣ ਲੜਦੇ ਸਨ। ਪਰ 2021 ਵਿੱਚ, 24 ਸਾਲ ਪੁਰਾਣਾ ਗਠਜੋੜ ਟੁੱਟ ਗਿਆ। ਇਸ ਦਾ ਕਾਰਨ ਕਿਸਾਨ ਅੰਦੋਲਨ ਸੀ। ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਗਠਜੋੜ ਤੋੜ ਲਿਆ ਸੀ।