ਪੰਜਾਬ ਵਿਚ ਬੱਚਿਆਂ ਅਤੇ ਮੁਲਾਜ਼ਮਾਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ। ਮਹੀਨੇ ਦੇ ਆਖਰੀ ਦਿਨਾਂ ਵਿਚ ਪੰਜਾਬ ਵਿਚ ਤਿੰਨ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕਲੰਡਰ ਮੁਤਾਬਕ 25, 26 ਅਤੇ 27 ਦਸੰਬਰ ਨੂੰ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ।


25 ਦਸੰਬਰ ਨੂੰ ਕ੍ਰਿਸਮਿਸ ਦੀ ਛੁੱਟੀ ਰਹੇਗੀ ਅਤੇ 25 ਤੋਂ ਲੈ ਕੇ 27 ਦਸੰਬਰ ਤੱਕ ਸ਼ਹੀਦੀ ਸਭਾ ਮੌਕੇ ਸਰਕਾਰੀ ਛੁੱਟੀਆਂ ਰਹਿਣ ਵਾਲੀਆਂ ਹਨ। ਹਾਲਾਂਕਿ 26 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਐਲਾਨੀ ਗਈ ਹੈ ।




